ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ
ਫਿਰੋਜਪੁਰ, ਅੰਮ੍ਰਿਤਸਰ, ਮੋਗਾ ਅਤੇ ਚੰਡੀਗੜ੍ਹ ਤੋਂ ਬਾਅਦ ਬੁੱਧਵਾਰ ਨੂੰ ਮੁਹਾਲੀ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ। ਜਿਸਤੋਂ ਬਾਅਦ ਹਰਕਤ ਵਿੱਚ ਆਏ ਸਕੂਲ ਪ੍ਰਸ਼ਾਸਨ ਸਾਵਧਾਨੀ ਵਰਤਦੇ ਹੋਏ ਫੌਰਨ ਸਕੂਲ ਨੂੰ ਖਾਲੀ ਕਰਵਾ ਦਿੱਤਾ ਗਿਆ। ਬੱਚਿਆਂ ਨੂੰ ਛੁੱਟੀ ਕਰ ਕੇ ਘਰ ਭੇਜ ਦਿੱਤਾ ਗਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਫਿਰੋਜਪੁਰ, ਅੰਮ੍ਰਿਤਸਰ, ਮੋਗਾ ਅਤੇ ਚੰਡੀਗੜ੍ਹ ਤੋਂ ਬਾਅਦ ਬੁੱਧਵਾਰ ਨੂੰ ਮੁਹਾਲੀ, ਖਰੜ ਅਤੇ ਜ਼ੀਰਕਪੁਰ ਸਮੇਤ 16 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ। ਜਿਸਤੋਂ ਬਾਅਦ ਹਰਕਤ ਵਿੱਚ ਆਏ ਸਕੂਲ ਪ੍ਰਸ਼ਾਸਨ ਸਾਵਧਾਨੀ ਵਰਤਦੇ ਹੋਏ ਫੌਰਨ ਸਕੂਲ ਨੂੰ ਖਾਲੀ ਕਰਵਾ ਦਿੱਤਾ ਗਿਆ। ਬੱਚਿਆਂ ਨੂੰ ਛੁੱਟੀ ਕਰ ਕੇ ਘਰ ਭੇਜ ਦਿੱਤਾ ਗਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਟੀਮਾਂ ਸਬੰਧਤ ਸਕੂਲਾਂ ‘ਚ ਪਹੁੰਚੀਆਂ ਤੇ ਸਕੂਲਾਂ ਦੇ ਗੇਟ ਸੀਲ ਕਰ ਕੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ। ਹਾਲਾਂਕਿ, ਤਲਾਸ਼ੀ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਚੀਜ ਨਹੀਂ ਮਿਲੀ। ਵੇਖੋ ਵੀਡੀਓ….
Published on: Feb 11, 2026 03:10 PM
Follow Us
Latest Videos
BRICS Summit : ਬ੍ਰਿਕਸ ਸਮਿਟ 'ਚ ਮੋਦੀ-ਪੁਤਿਨ ਦੀ ਗਰਮਜੋਸ਼ੀ ਭਰੀ ਮੁਲਾਕਾਤ, ਇੱਕ ਇਤਿਹਾਸਕ ਪਲ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ