Union Budget 2024 Speech : ਬਜਟ ਭਾਸ਼ਣ ‘ਚ ਨੌਜਵਾਨਾਂ ਬਾਰੇ ਕੀ ਕਿਹਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ?
Modi Government Budget 2024 LIVE: ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ 20 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਲਈ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਰਕਾਰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪ੍ਰੋਤਸਾਹਨ ਦੇਵੇਗੀ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸਰਕਾਰੀ ਰਿਆਇਤਾਂ ਦੀਆਂ 3 ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸੰਸਦ ਵਿੱਚ ਪੂਰਾ ਬਜਟ ਪੇਸ਼ ਕਰ ਰਹੇ ਹਨ। ਇਹ ਉਨ੍ਹਾਂ ਦਾ ਲਗਾਤਾਰ 7ਵਾਂ ਬਜਟ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ ਹੈ। ਭਾਰਤ ਵਿੱਚ ਮਹਿੰਗਾਈ ਦਰ ਲਗਾਤਾਰ ਘਟ ਰਹੀ ਹੈ। ਨਿਰਮਲਾ ਸੀਤਾਰਮਨ ਨੇ ਕਿਹਾ, ਇਹ ਬਜਟ ਗਰੀਬਾਂ, ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ ਤੇ ਕੇਂਦਰਿਤ ਹੈ। ਵਿੱਤ ਮੰਤਰੀ ਨੇ ਰੁਜ਼ਗਾਰ ਨੂੰ ਲੈ ਕੇ ਵੀ ਵੱਡਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨੇ ਰੁਜ਼ਗਾਰ ਨੂੰ ਲੈ ਕੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਭਾਰਤ ਦੀ ਆਰਥਿਕਤਾ ਮਜ਼ਬੂਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਧਿਆਨ ਰੁਜ਼ਗਾਰ ਵਧਾਉਣ ਤੇ ਹੈ। ਬਜਟ ਵਿੱਚ ਗਰੀਬਾਂ, ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ ਉੱਤੇ ਜ਼ੋਰ ਦਿੱਤਾ ਗਿਆ ਹੈ। ਸਰਕਾਰ ਸਬਕਾ ਸਾਥ, ਸਬਕਾ ਵਿਕਾਸ ਲਈ ਵਚਨਬੱਧ ਹੈ। ਵਿੱਤ ਮੰਤਰੀ ਨੇ ਕਿਹਾ ਕਿ ਇਸ ਵਾਰ ਬਜਟ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਅਤੇ ਹੁਨਰ ਵਿਕਾਸ ਲਈ 2 ਲੱਖ ਕਰੋੜ ਰੁਪਏ ਰੱਖੇ ਗਏ ਹਨ।
Latest Videos
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ