ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਘਰਾਂ ‘ਤੇ ਬੁਲਡੋਜ਼ਰ ਦੀ ਕਾਰਵਾਈ

| Edited By: Isha Sharma

Mar 02, 2025 | 4:06 PM IST

ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਜ਼ਬਤ ਕਰਨ ਤੇ ਢਾਹ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ, ਹੁਣ ਜ਼ਿਲ੍ਹਾ ਪੱਧਰ ਤੇ ਨਸ਼ਾ ਤਸਕਰੀ ਵਿਰੋਧੀ ਮੁਹਿੰਮਾਂ ਸ਼ੁਰੂ ਹੋਣਗੀਆਂ। ਡਿਪਟੀ ਕਮਿਸ਼ਨਰਾਂ ਨੂੰ ਨਸ਼ਿਆਂ ਵਿਰੁੱਧ ਜੰਗ ਨੂੰ ਇੱਕ ਜਨ ਲਹਿਰ ਵਿੱਚ ਬਦਲਣ ਲਈ ਕਿਹਾ ਗਿਆ ਹੈ।

ਪੰਜਾਬ ਸਰਕਾਰ ਹੁਣ ਨਸ਼ਿਆਂ ਵਿਰੁੱਧ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਤੇ ਬੁਲਡੋਜ਼ਰ ਕਾਰਵਾਈ ਜਾਰੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਵਿੱਚ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਨਾਲ ਮੀਟਿੰਗ ਹੋਈ। ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਨਿਗਰਾਨੀ ਲਈ ਪੰਜ ਮੰਤਰੀਆਂ ਦੀ ਅਗਵਾਈ ਹੇਠ ਬਣਾਈ ਗਈ ਕਮੇਟੀ ਦੇ ਮੈਂਬਰ, ਮੁੱਖ ਸਕੱਤਰ ਅਤੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਹਨ।