ਫਤਿਹਗੜ੍ਹ ਸਾਹਿਬ ‘ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ

| Edited By: Kusum Chopra

| Apr 15, 2026 | 12:48 PM IST

ਫਤਿਹਗੜ੍ਹ ਸਾਹਿਬ 'ਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ। ਇਸ ਹਾਦਸੇ 'ਚ 6 ਸ਼ਰਧਾਲੂਆਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ, 25 ਦੇ ਕਰੀਬ ਸ਼ਰਧਾਲੂ ਜ਼ਖ਼ਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਬੱਸ 'ਚ 35 ਤੋਂ 40 ਲੋਕ ਸਵਾਰ ਸਨ।

ਫਤਿਹਗੜ੍ਹ ਸਾਹਿਬ ‘ਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ। ਇਸ ਹਾਦਸੇ ‘ਚ 6 ਸ਼ਰਧਾਲੂਆਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ, 25 ਦੇ ਕਰੀਬ ਸ਼ਰਧਾਲੂ ਜ਼ਖ਼ਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਬੱਸ ‘ਚ 35 ਤੋਂ 40 ਲੋਕ ਸਵਾਰ ਸਨ। ਹਾਦਸਾ ਬੀਤੀ ਰਾਤ 9:30 ਤੋਂ 10 ਕਰੀਬ ਵਾਪਰਿਆ। ਬੱਸ ‘ਚ ਮੈਣ ਮਾਜਰੀ ਪਿੰਡ ਦੀ ਸੰਗਤ ਸੀ। ਇਹ ਸਾਰੇ ਸ਼ਰਧਾਲੂ ਅਨੰਦਪੁਰ ਸਾਹਿਬ ਤੋਂ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ। ਇਸ ਦੌਰਾਨ ਬੱਸੀ ਪਠਾਣਾ ਦੇ ਨੇੜੇ ਹਾਦਸਾ ਵਾਪਰ ਗਿਆ। ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ।

Published on: Apr 15, 2026 12:18 PM IST
Follow Us