Punjab By Election: 13 ਨਵੰਬਰ ਨੂੰ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਉਪ ਚੋਣਾਂ ‘ਚ ਭਾਜਪਾ ਖੋਲ੍ਹੇਗੀ ਖਾਤਾ !

| Edited By: Isha Sharma

Oct 23, 2024 | 3:42 PM IST

ਪੰਜਾਬ ਜ਼ਿਮਨੀ ਚੋਣਾਂ ਲਈ ਆਪ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਐਲਾਨ ਦਿੱਤੇ ਸਨ। ਉੱਥੇ ਹੀ ਭਾਜਪਾ ਨੇ 4 ਸੀਟਾਂ ਚੋਂ ਤਿੰਨ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਭਾਜਪਾ ਨੇ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ, ਬਰਨਾਲਾ ਤੋਂ ਕੇਵਲ ਢਿੱਲੋਂ ਅਤੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਨੂੰ ਉਮੀਦਵਾਰ ਬਣਾਇਆ ਹੈ। ਚੱਬੇਵਾਲ ਤੋਂ ਭਾਜਪਾ ਨੇ ਅਜੇ ਉਮੀਦਵਾਰ ਨਹੀਂ ਐਲਾਨਿਆ ਹੈ।

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਚ 4 ਸੀਟਾਂ ਤੇ ਹੋਣ ਵਾਲੀਆਂ ਜ਼ਿਮਣੀ ਚੋਣ ਲਈ 3 ਉਮੀਦਵਾਰਾਂ ਨੂੰ ਚੋਣ ਮੈਦਾਨ ਚ ਉਤਾਰ ਦਿੱਤਾ ਹੈ। ਭਾਜਪਾ ਨੇ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ, ਬਰਨਾਲਾ ਤੋਂ ਕੇਵਲ ਢਿੱਲੋਂ ਅਤੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘਨ ਕਾਹਲੋਂ ਨੂੰ ਉਮੀਦਵਾਰ ਬਣਾਇਆ ਹੈ। ਚੱਬੇਵਾਲ ਤੋਂ ਭਾਜਪਾ ਨੇ ਅਜੇ ਉਮੀਦਵਾਰ ਨਹੀਂ ਐਲਾਨਿਆ ਹੈ। ਇਸ ਤੋਂ ਪਹਿਲਾਂ ਆਮ ਆਦਮ ਪਾਰਟੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਹੁਣ ਕਾਂਗਰਸ ਅਤੇ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਜਾਣੇ ਬਾਕੀ ਹਨ।ਆਮ ਆਦਮੀ ਪਾਰਟੀ ਨੇ ਪੰਜਾਬ ਚ ਹੋਣ ਵਾਲੀਆਂ ਜ਼ਿਮਣੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਹੈ। ਪਾਰਟੀ ਨੇ 4 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ।