ਮਿਹਨਤ ਤੇ ਲਗਣ ਨਾਲ ਜਿੱਤ ਹਾਸਲ ਕਰਾਂਗਾ- ਮੀਤ ਹੇਅਰ

| Edited By: Isha Sharma

| Mar 14, 2024 | 5:50 PM IST

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਲਿਸਟ ਮੁਤਾਬਕ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ, ਫਰੀਦਕੋਟ ਤੋਂ ਕਮਲਜੀਤ ਅਨਮੋਲ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਪਟਿਆਲਾ ਤੋਂ ਡਾਕਟਰ ਬਲਬੀਰ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਆਮ ਆਦਮੀ ਪਾਰਟੀ ਨੇ ਪੰਜਾਬ ਨੇ ਲਈ 8 ਲੋਕਸਭਾ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਲਿਸਟ ਵਿੱਚ ਜਿਹੜੇ ਉਮੀਦਵਾਰ ਦਾ ਨਾਂ ਖਾਸ ਤੌਰ ਤੇ ਧਿਆਨ ਖਿੱਚ ਰਿਹਾ ਹੈ, ਉਹ ਹੈ ਗੁਰਮੀਤ ਸਿੰਘ ਮੀਤ ਹੇਅਰ ਦਾ। ਦਰਅਸਲ ਮੀਤ ਹੇਅਰ ਨੂੰ ਸੰਗਰੂਰ ਸੀਟ ਤੋਂ ਟਿਕਟ ਦਿੱਤੀ ਗਈ ਹੈ, ਜਦਕਿ ਮੰਨਿਆ ਜਾ ਰਿਹਾ ਸੀ ਕਿ ਇਸ ਸੀਟ ਤੋਂ ਕੈਬਿਨੇਟ ਮੰਤਰੀ ਅਮਨ ਅਰੋੜਾ ਨੂੰ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਇਸ ਦੌਰਾਨ ਟੀਵੀ9 ਨੇ ਮੀਤ ਹੇਅਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਪਾਰਟੀ ਦੀ ਹਾਈਕਮਾਨ ਦਾ ਧੰਨਵਾਦ ਕਰਦਾ ਹਾਂ। ਜਿਨ੍ਹਾਂ ਨੇ ਇੱਕ ਵਾਰ ਫਿਰ ਮੇਰੇ ‘ਤੇ ਭਰੋਸਾ ਜਤਾਇਆ ਹੈ। ਮੈਂ ਪਾਰਟੀ ਵੱਲੋਂ ਤੀਜ਼ੀ ਵਾਰ ਚੋਣਾਂ ਲੜਣ ਜਾ ਰਿਹਾ ਹਾਂ। ਜੋ ਜ਼ਿੰਮੇਵਾਰੀਆਂ ਪਾਰਟੀ ਨੇ ਮੈਨੂੰ ਦਿੱਤੀਆਂ ਹਨ, ਮੈਂ ਹਰ ਵਾਰ ਉਸ ਨੂੰ ਚੰਗੀ ਤਰ੍ਹਾਂ ਨਿਭਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਇਸ ਵਾਰ ਵੀ ਇਮਾਨਦਾਰੀ ਨਾਲ ਕੋਸ਼ਿਸ਼ ਅਤੇ ਮਿਹਨਤ ਕਰਾਂਗੇ। ਜੋ ਸੀਟ ਮੈਨੂੰ ਦਿੱਤੀ ਗਈ ਹੈ ਉਹ ਆਮ ਆਦਮੀ ਪਾਰਟੀ ਲਈ ਕਾਫੀ ਜ਼ਰੂਰੀ ਮੰਨੀ ਜਾਂਦੀ ਹੈ। ਸਾਡੇ ਸੀਐੱਮ ਉੱਥੋ 2 ਵਾਰ ਜਿੱਤੇ ਹਨ। ਸਾਡੀ ਪਾਰਟੀ ਨੇ ਜੋ ਪਿਛਲੇ 2 ਸਾਲਾਂ ਤੋਂ ਕੰਮ ਕੀਤਾ ਹੈ ਜੋ ਦੂਜੀਆਂ ਪਾਰਟੀਆਂ ਨਹੀਂ ਕਰ ਸਕੀਆਂ। ਸੰਗਰੂਰ ਅਤੇ ਬਰਨਾਲਾ ਦੇ ਲੋਕ ਇਸ ਵਾਰ ਮਿਲ ਕੇ ਆਮ ਆਦਮੀ ਪਾਰਟੀ ਨੂੰ ਜਿੱਤ ਦਵਾਉਣਗੇ।
Published on: Mar 14, 2024 05:05 PM IST