NEET-UG Result: NEET-UG ਨਤੀਜਾ ਘੋਸ਼ਿਤ, ਜਾਣੋ ਕਿਵੇਂ ਕਰੀਏ ਚੈੱਕ

| Edited By: Isha Sharma

Jul 20, 2024 | 4:54 PM

ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ NTA ਨੇ NEET UG ਦਾ ਨਤੀਜਾ ਐਲਾਨ ਦਿੱਤਾ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਏ ਵਿਦਿਆਰਥੀ NTA ਦੀ ਵੈੱਬਸਾਈਟ 'ਤੇ ਜਾ ਕੇ ਨਤੀਜਾ ਦੇਖ ਸਕਦੇ ਹਨ। ਸੁਪਰੀਮ ਕੋਰਟ ਨੇ ਕੇਂਦਰ ਅਨੁਸਾਰ ਨਤੀਜਾ ਜਾਰੀ ਕਰਨ ਦਾ ਹੁਕਮ ਦਿੱਤਾ ਸੀ, ਜਿਸ ਤੋਂ ਬਾਅਦ ਅੱਜ NTA ਨੇ ਨਤੀਜਾ ਵੈੱਬਸਾਈਟ 'ਤੇ ਅਪਲੋਡ ਕਰ ਦਿੱਤਾ ਹੈ।

ਸੁਪਰੀਮ ਕੋਰਟ ਦੇ ਹੁਕਮਾਂ ‘ਤੇ NTA ਦੁਆਰਾ NEET-UG ਪ੍ਰੀਖਿਆ 2024 ਦਾ ਨਤੀਜਾ ਘੋਸ਼ਿਤ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਨਤੀਜਾ ਕੇਂਦਰ ਅਨੁਸਾਰ ਜਾਰੀ ਕਰਨ ਦੇ ਹੁਕਮ ਦਿੱਤੇ ਸਨ, ਜਿਸ ਤੋਂ ਬਾਅਦ ਅੱਜ ਦੁਪਹਿਰ 12 ਵਜੇ NEET-UG ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਦੁਪਹਿਰ 12 ਵਜੇ ਤੱਕ ਨਤੀਜੇ ਘੋਸ਼ਿਤ ਕਰਨ ਦੇ ਸਖ਼ਤ ਹੁਕਮ ਦਿੱਤੇ ਸਨ। ਅਦਾਲਤ ਦੀ ਸਖ਼ਤ ਪ੍ਰਤੀਕਿਰਿਆ ਤੋਂ ਬਾਅਦ ਨਤੀਜਾ ਐਨਟੀਏ ਦੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤਾ ਗਿਆ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਏ ਸਾਰੇ ਵਿਦਿਆਰਥੀ NTA ਦੀ ਵੈੱਬਸਾਈਟ ‘ਤੇ ਜਾ ਕੇ ਨਤੀਜਾ ਦੇਖ ਸਕਦੇ ਹਨ। ਵੀਡੀਓ ਦੇਖੋ