ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?… ਜਾਣੋ…

| Edited By: Kusum Chopra

Feb 12, 2026 | 2:06 PM IST

ਅਦਾਲਤਾਂ ਨੇ ED ਨੂੰ ਉਨ੍ਹਾਂ ਆਮਦਨ ਕਰ ਰਿਕਾਰਡਾਂ ਤੱਕ ਪਹੁੰਚ ਦੀ ਇਜਾਜ਼ਤ ਦੇ ਦਿੱਤੀ ਹੈ, ਜੋ ਅੰਤਰਰਾਸ਼ਟਰੀ ਸੰਧੀਆਂ ਰਾਹੀਂ ਪ੍ਰਾਪਤ ਕੀਤੇ ਗਏ ਸਨ। ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਹਰ ਜਾਂਚ ਏਜੰਸੀ ਨਾਲ ਪੂਰੀ ਤਰ੍ਹਾਂ ਸਹਿਯੋਗ ਕਰਾਂਗੇ।

ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਖਿਲਾਫ ਫੋਰਨ ਐਕਸਚੇਂਜ ਮੈਨੇਜਮੈਂਟ ਐਕਟ (FEMA) ਦੀ ਕਥਿਤ ਉਲੰਘਣਾ ਅਤੇ ਅਣ ਦੱਸੀਆਂ ਵਿਦੇਸ਼ੀ ਜਾਇਦਾਦਾਂ ਦੇ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਇਸ ਜਾਂਚ ਦਾ ਮੁੱਖ ਕੇਂਦਰ ਸਵਿਟਜ਼ਰਲੈਂਡ ਅਤੇ ਬ੍ਰਿਟਿਸ਼ ਵਰਜਿਨ ਆਈਲੈਂਡਜ਼ ਦੇ ਟਰੱਸਟਾਂ ਵਿੱਚ ਕੀਤੇ ਗਏ ਲੈਣ-ਦੇਣ ਹਨ। ਅਦਾਲਤਾਂ ਨੇ ED ਨੂੰ ਉਨ੍ਹਾਂ ਆਮਦਨ ਕਰ ਰਿਕਾਰਡਾਂ ਤੱਕ ਪਹੁੰਚ ਦੀ ਇਜਾਜ਼ਤ ਦੇ ਦਿੱਤੀ ਹੈ, ਜੋ ਅੰਤਰਰਾਸ਼ਟਰੀ ਸੰਧੀਆਂ ਰਾਹੀਂ ਪ੍ਰਾਪਤ ਕੀਤੇ ਗਏ ਸਨ। ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਹਰ ਜਾਂਚ ਏਜੰਸੀ ਨਾਲ ਪੂਰੀ ਤਰ੍ਹਾਂ ਸਹਿਯੋਗ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਸਾਨੂੰ ਕਾਨੂੰਨ ਵਿੱਚ ਪੂਰ ਭਰੋਸਾ ਹੈ। ਵੇਖੋ ਵੀਡੀਓ…