CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ ‘ਤੇ ਪਵੇਗਾ ਅਸਰ
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 2026-27 ਲਈ ਨਵੀਂ ਸਕੀਮ ਆਫ਼ ਸਟੱਡੀਜ਼ ਦੇ ਤਹਿਤ ਛੇਵੀਂ ਜਮਾਤ ਤੋਂ Three Language Policy (R3) ਲਾਗੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। CBSE ਨੇ ਇਸ ਸਬੰਧ ਵਿੱਚ ਇੱਕ ਸਰਕੂਲਰ ਵੀ ਜਾਰੀ ਕੀਤਾ ਹੈ, ਜਿਸ ਵਿੱਚ ਸਾਰੇ ਸਕੂਲਾਂ ਨੂੰ ਸੱਤ ਦਿਨਾਂ ਦੇ ਅੰਦਰ ਇਸਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 2026-27 ਲਈ ਨਵੀਂ ਸਕੀਮ ਆਫ਼ ਸਟੱਡੀਜ਼ ਦੇ ਤਹਿਤ ਛੇਵੀਂ ਜਮਾਤ ਤੋਂ Three Language Policy (R3) ਲਾਗੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। CBSE ਨੇ ਇਸ ਸਬੰਧ ਵਿੱਚ ਇੱਕ ਸਰਕੂਲਰ ਵੀ ਜਾਰੀ ਕੀਤਾ ਹੈ, ਜਿਸ ਵਿੱਚ ਸਾਰੇ ਸਕੂਲਾਂ ਨੂੰ ਸੱਤ ਦਿਨਾਂ ਦੇ ਅੰਦਰ ਇਸਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕੁਝ ਸਕੂਲ ਪਹਿਲਾਂ ਹੀ ਸ਼ੁਰੂ ਕਰ ਚੁੱਕੇ ਹਨ। R3 ਲਈ ਕਿਤਾਬਾਂ ਜਲਦੀ ਹੀ ਉਪਲਬਧ ਕਰਵਾਈਆਂ ਜਾਣਗੀਆਂ, ਪਰ ਉਦੋਂ ਤੱਕ, ਸਕੂਲਾਂ ਨੂੰ ਸਥਾਨਕ ਕਿਤਾਬਾਂ ਅਤੇ ਸਮੱਗਰੀ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਐਨਸੀਐਫ-ਐਸਈ 2023 ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੜ੍ਹਾਉਣ ‘ਤੇ ਜ਼ੋਰ ਦਿੱਤਾ ਗਿਆ ਹੈ। ਵਿਦਿਆਰਥੀਆਂ ਨੂੰ 6ਵੀ ਕਲਾਸ ਵਿੱਚ ਜੋ R3 ਭਾਸ਼ਾ ਚੁਣਨੀ ਹੋਵੇਗੀ, ਉਹੀ ਭਾਸ਼ਾ ਉਨ੍ਹਾਂ ਨੂੰ 9ਵੀਂ ਅਤੇ 10ਵੀਂ ਜਮਾਤ ਵਿੱਚ ਵੀ ਪੜ੍ਹਣੀ ਹੋਵੇਗੀ।
Published on: Apr 10, 2026 12:53 PM IST
Follow Us