ਚੰਡੀਗੜ੍ਹ ਪ੍ਰਸ਼ਾਸਨ ਨੇ ਨਹੀਂ ਦਿੱਤੀ ਧਰਨੇ ਦੀ ਇਜ਼ਾਜਤ, ਹਾਈ ਅਲਰਟ ‘ਤੇ ਪ੍ਰਸ਼ਾਸਨ
ਚੰਡੀਗੜ੍ਹ ਪੁਲਿਸ ਨੇ ਪੰਜਾਬ ਨਾਲ ਲੱਗਦੇ ਸਾਰੇ ਬਾਰਡਰਾਂ ਨੂੰ ਸੀਲ ਕਰ ਦਿੱਤਾ ਹੈ। ਇਹ ਯਕੀਨੀ ਬਣਾਉਣ ਲਈ ਕਿ ਕਿਸਾਨ ਚੰਡੀਗੜ੍ਹ ਚ ਦਾਖਲ ਨਾ ਹੋਣ। ਪੁਲਿਸ ਬਾਈਕ ਤੇ ਕਾਰ ਸਵਾਰਾਂ ਦੇ ਪਛਾਣ ਪੱਤਰਾਂ ਦੀ ਵੀ ਜਾਂਚ ਕਰ ਰਹੀ ਹੈ।
ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਤੋਂ ਸੈਕਟਰ 34 ਚੰਡੀਗੜ੍ਹ ਚ ਅਣਮਿੱਥੇ ਸਮੇਂ ਲਈ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ । ਕਿਸਾਨਾਂ ਨੇ ਮੋਹਾਲੀ ਤੋਂ ਟਰੈਕਟਰ ਟਰਾਲੀਆਂ ਲੈ ਕੇ ਚੰਡੀਗੜ੍ਹ ਵਿੱਚ ਦਾਖਲ ਹੋਣ ਦਾ ਐਲਾਨ ਕੀਤਾ ਸੀ। ਕਿਸਾਨ 13 ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਹਨ, ਜਿਸ ਵਿੱਚ MSP ਦੀ ਗਰੰਟੀ ਦੇਣ ਵਾਲਾ ਕਾਨੂੰਨ ਵੀ ਸ਼ਾਮਲ ਹੈ। ਹਾਲਾਂਕਿ, ਉਨ੍ਹਾਂ ਨੂੰ ਅਜੇ ਤੱਕ ਚੰਡੀਗੜ੍ਹ ਪ੍ਰਸ਼ਾਸਨ ਤੋਂ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਮਿਲੀ ਸਕੀ।