ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ

| Edited By: Kusum Chopra

| Apr 02, 2026 | 1:12 PM IST

Chandigarh BJP Office Blast Case : ਮੁੱਖ ਮੰਤਰੀ ਭਗਵੰਤ ਮਾਨ ਨੇ ਤੰਜ ਕੱਸਦੇ ਹੋਏ ਟਵੀਟ ਕੀਤਾ ਕਿ ਪੰਜਾਬ ਯੂਨੀਵਰਸਿਟੀ 'ਚ ਧਰਨਾ, ਕਿਸਾਨਾਂ ਦਾ ਦਿੱਲੀ ਖਿਲਾਫ਼ ਵਿਰੋਧ, ਚੰਡੀਗੜ੍ਹ 'ਚ ਭਾਜਪਾ-ਅਕਾਲੀ ਦਲ- ਕਾਂਗਰਸ ਦਾ ਧਰਨਾ, ਚੰਡੀਗੜ੍ਹ 'ਚ ਫਿਰੌਤੀ ਦੀਆਂ ਵਾਰਦਾਤਾਂ ਤੇ ਚੰਡੀਗੜ੍ਹ 'ਚ ਬੰਬ ਧਮਾਕਾ, ਇਨ੍ਹਾਂ ਸਾਰੀਆਂ ਵਾਰਦਾਤਾਂ ਲਈ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ।

ਬੀਤੇ ਦਿਨ, ਬੁੱਧਵਾਰ ਦੀ ਸ਼ਾਮ ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਹੈੱਡਕੁਆਰਟਰ ਬਾਹਰ ਧਮਾਕਾ ਹੋਇਆ। ਧਮਾਕੇ ਕਾਰਨ ਪਾਰਕਿੰਗ ‘ਚ ਖੜ੍ਹੇ ਕਈ ਵਾਹਨਾਂ ਨੂੰ ਨੁਕਸਾਨ ਪਹੁੰਚਿਆ। ਇਸ ਘਟਨਾ ਨੇ ਇੱਕ ਵਾਰ ਫਿਰ ਪੰਜਾਬ ਦੀ ਰਾਜਨੀਤੀ ਗਰਮਾ ਦਿੱਤੀ ਹੈ। ਵਿਰੋਧੀਆਂ ਪਾਰਟੀਆਂ ਪੰਜਾਬ ਦੀ ਸੱਤਾ ਧਿਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੂੰ ਘੇਰ ਰਹੀ ਹਨ ਤਾਂ ਪੰਜਾਬ ਸਰਕਾਰ ਇਸ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਇਸ ਲਈ ਜਿੰਮੇਵਾਰ ਠਹਿਰਾ ਰਹੀ ਹੈ। ਕੈਬਨਿਟ ਮੰਤਰੀ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਚੰਡੀਗੜ੍ਹ ਪੰਜਾਬ ਨੂੰ ਦੇ ਦਿਓ, ਅਸੀਂ ਕਾਨੂੰਨ ਵਿਵਸਥਾ ਦਰੁਸਤ ਕਰ ਦੇਵਾਂਗੇ।

Published on: Apr 02, 2026 01:08 PM IST
Follow Us