ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਮੁਲਜ਼ਮਾਂ ਵਿਰੁੱਧ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ ਦੋਵੇਂ ਮੁਲਜ਼ਮ ਗੋਲੀ ਨਾਲ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ, ਦੋਵਾਂ ਮੁਲਜ਼ਮਾਂ ਦੇ ਪੈਰਾਂ 'ਚ ਗੋਲੀ ਲੱਗੀ ਹੈ।
ਚੰਡੀਗੜ੍ਹ ਦੇ ਸੈਕਟਰ-11 ਦੇ ਇੱਕ ਮੈਡੀਕਲ ਸਟੋਰ ਦੇ ਕੈਸ਼ੀਅਰ ਕਤਲਕਾਂਡ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਚੰਡੀਗੜ੍ਹ ਪੁਲਿਸ ਨੇ ਇਸ ਮਾਮਲੇ ‘ਚ ਤਿੰਨ ਮੁੱਖ ਮੁਲਜ਼ਮਾਂ ‘ਚੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਜੰਮੂ-ਕਸ਼ਮੀਰ ਤੋਂ ਮੁਲਜ਼ਮ ਆਰੀਅਨ ਤੇ ਸੰਨੀ ਮਹਿਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ, ਪੁਲਿਸ ਵੱਲੋਂ ਚੰਡੀਗੜ੍ਹ ਲਿਆਉਂਦੇ ਸਮੇਂ ਮੁਲਜ਼ਮਾਂ ਨੇ ਚੰਡੀਗੜ੍ਹ ਦੇ ਧਨਾਸ ਨੇੜੇ ਬਾਥਰੂਮ ਜਾਣ ਦਾ ਬਹਾਨਾ ਲਗਾ ਕੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਪੁਲਿਸ ਨੇ ਉਨ੍ਹਾਂ ਦੀ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਮੁਲਜ਼ਮਾਂ ਵਿਰੁੱਧ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ ਦੋਵੇਂ ਮੁਲਜ਼ਮ ਗੋਲੀ ਨਾਲ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ, ਦੋਵਾਂ ਮੁਲਜ਼ਮਾਂ ਦੇ ਪੈਰਾਂ ‘ਚ ਗੋਲੀ ਲੱਗੀ ਹੈ।
Kangana Ranauts ਦੇ Gen Z ਤੇ ਦਿੱਤੇ ਬਿਆਨ ਨਾਲ ਛਿੜਿਆ ਵਿਵਾਦ, ਵਿਰੋਧੀਆਂ ਨੇ ਕੀਤੀ ਨੇ ਜਨਤਕ ਮੁਆਫ਼ੀ ਦੀ ਮੰਗ
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ