Chandigarh Mayor Election: ਆਪ-ਕਾਂਗਰਸ ਨੇ ਪ੍ਰੀਜ਼ਾਈਡਿੰਗ ਅਧਿਕਾਰੀ ਖਿਲਾਫ਼ ਦਰਜ ਕਰਵਾਈ FIR

| Edited By: Kusum Chopra

Jan 31, 2024 | 10:28 PM IST

ਚੰਡੀਗੜ੍ਹ ਮੇਅਰ ਚੋਣ ਮਾਮਲੇ ਤੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਤਿੰਨ ਹਫ਼ਤਿਆਂ ਬਾਅਦ ਸੁਣਵਾਈ ਹੋਵੇਗੀ ਤਾਂ ਦੂਜੇ ਪਾਸੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਚੰਡੀਗੜ੍ਹ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਖਿਲਾਫ਼ ਜੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਵਿੱਚ ਦੋਹਾਂ ਪਾਰਟੀਆਂ ਦੇ ਸੀਨੀਅਰ ਆਗੂ ਵੀ ਸ਼ਾਮਲ ਸਨ। ਚੰਡੀਗੜ੍ਹ ਦੇ ਸੈਕਟਰ 17 ਵਿੱਚ ਪੁਲਿਸ ਸਟੇਸ਼ਨ ਨੇੜੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਵਰਕਰ ਇਕੱਠੇ ਹੋਏ ।

ਚੰਡੀਗੜ੍ਹ ਮੇਅਰ ਚੋਣ ਮਾਮਲੇ ਤੇ ਹੁਣ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਤਿੰਨ ਹਫ਼ਤਿਆਂ ਬਾਅਦ ਸੁਣਵਾਈ ਹੋਵੇਗੀ ਤਾਂ ਦੂਜੇ ਪਾਸੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਚੰਡੀਗੜ੍ਹ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਖਿਲਾਫ਼ ਜੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਕੱਲ੍ਹ ਹੋਈਆਂ ਮੇਅਰ ਚੋਣਾਂ ਨੂੰ ਲੈ ਕੇ ਪ੍ਰੀਜ਼ਾਈਡਿੰਗ ਅਫ਼ਸਰ ‘ਤੇ ਕੀਤੀ ਗਈ ਕਾਰਵਾਈ ‘ਚ ਧਾਂਦਲੀ ਦੇ ਆਰੋਪ ਲਗਾਉਂਦੇ ਹੋਏ ਉਨ੍ਹਾਂ ਵਿਰੁੱਧ ਮਾਮਲਾ ਦਰਜ ਕਰਵਾਇਆ | ਪ੍ਰਦਰਸ਼ਨ ਤੋਂ ਪਹਿਲਾਂ ਦੋਹਾਂ ਪਾਰਟੀਆਂ ਦੇ ਵਰਕਰ ਥਾਣੇ ਨੇੜੇ ਪਾਰਕਿੰਗ ਵਿੱਚ ਇਕੱਠੇ ਹੋਏ। ਇਸ ਤੋਂ ਬਾਅਦ ਉਹ ਆਪਣਾ ਮੰਗ ਪੱਤਰ ਲੈ ਕੇ ਸੈਕਟਰ 17 ਥਾਣੇ ਲਈ ਰਵਾਨਾ ਹੋ ਗਏ। ਹਾਲਾਂਕਿ ਥਾਣੇ ਪਹੁੰਚਣ ਤੋਂ ਪਹਿਲਾਂ ਹੀ ਪੁਲਿਸ ਨੇ ਰਸਤੇ ਵਿੱਚ ਬੈਰੀਕੇਡ ਲਾ ਕੇ ਵਰਕਰਾਂ ਨੂੰ ਰੋਕ ਲਿਆ। ਜਿਸ ਤੋਂ ਬਾਅਦ ਵਰਕਰ ਗੁੱਸੇ ‘ਚ ਆ ਗਏ। ਉਨ੍ਹਾਂ ਕੇਂਦਰ ਸਰਕਾਰ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ।