Chandigarh Mayor Election: ਸੁਪਰੀਮ ਕੋਰਟ ਨੇ ‘ਆਪ’ ਦੇ ਕੁਲਦੀਪ ਕੁਮਾਰ ਨੂੰ ਐਲਾਨਿਆ ਜੇਤੂ

| Edited By: Ramandeep Singh

Feb 20, 2024 | 6:23 PM IST

Chandigarh Mayor Hearing In SC: ਚੰਡੀਗੜ੍ਹ ਮੇਅਰ ਚੋਣ ਦੇ ਮਾਮਲੇ 'ਚ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਸੀਜੇਆਈ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਮਾਮਲੇ ਦੀ ਸੁਣਵਾਈ ਕੀਤੀ। ਸੁਣਵਾਈ ਦੌਰਾਨ ਸੀਜੇਆਈ ਨੇ ਰਿਟਰਨਿੰਗ ਅਫਸਰ ਵੱਲੋਂ ਰੱਦ ਕੀਤੀਆਂ 8 ਵੋਟਾਂ ਨੂੰ ਜਾਇਜ਼ ਮੰਨਿਆ ਅਤੇ ਉਸ ਦੇ ਆਧਾਰ 'ਤੇ ਹੀ ਆਪ ਦੇ ਉਮੀਦਵਾਰ ਕੁਲਦੀਪ ਟੀਟਾ ਨੂੰ ਜੇਤੂ ਐਲਾਨ ਦਿੱਤਾ।

Chandigarh Mayor Election: ਚੰਡੀਗੜ੍ਹ ਮੇਅਰ ਦੀ ਚੋਣ ਦੇ ਮਾਮਲੇ ਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਸੀਜੇਆਈ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਮਾਮਲੇ ਦੀ ਸੁਣਵਾਈ ਕੀਤੀ। ਬੈਂਚ ਨੇ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਦਾ ਮੇਅਰ ਐਲਾਨ ਦਿੱਤਾ ਹੈ। ਕੋਰਟ ਨੇ ਰੱਦ ਕੀਤੇ 8 ਵੋਟਾਂ ਨੂੰ ਜਾਇਜ਼ ਮੰਨਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਜੇਤੂ ਕਰਾਰ ਦੇ ਦਿੱਤਾ। ਦੱਸ ਦੇਈਏ ਕੇ ਕੁਲਦੀਪ ਕੁਮਾਰ ਟੀਟਾ ਪਹਿਲਾਂ ਕੌਂਸਲਰ ਬਣੇ ਸਨ। ਉਹ ਦਲਿਤ ਭਾਈਚਾਰੇ ਤੋਂ ਆਉਂਦੇ ਹਨ।