Chandigarh Mayor Election: ਚੰਡੀਗੜ੍ਹ ਮੇਅਰ ਚੋਣ ਤੇ SC ਦੀ ਤਲਖ ਟਿੱਪਣੀ, ਜਾਣੋ

| Edited By: Isha Sharma

Feb 05, 2024 | 6:14 PM IST

SC:ਸੁਪਰੀਮ ਕੋਰਟ ਨੇ ਪੂਰੇ ਮਾਮਲੇ ਤੇ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਹਾਈ ਕੋਰਟ ਚੋਣਾਂ ਨੂੰ ਸਹੀ ਢੰਗ ਨਾਲ ਕਰਵਾਉਣ ਚ ਨਾਕਾਮ ਰਹੀ ਹੈ।ਚੀਫ਼ ਜਸਟਿਸ ਚੰਦਰਚੂੜ ਨੇ ਵਕੀਲ ਮਨਿੰਦਰ ਸਿੰਘ ਨੂੰ ਕਿਹਾ, ਇਹ ਸਪੱਸ਼ਟ ਹੈ ਕਿ ਉਨ੍ਹਾਂ ਨੇ ਬੈਲਟ ਪੇਪਰਾਂ ਵਿੱਚ ਗੜਬੜੀ ਕੀਤੀ ਹੈ। ਉਨ੍ਹਾਂ ਤੇ ਮੁਕੱਦਮਾ ਚੱਲਣਾ ਚਾਹੀਦਾ ਹੈ, ਉਹ ਕੈਮਰੇ ਵੱਲ ਕਿਉਂ ਦੇਖ ਰਹੇ ਹਨ, ਵਕੀਲ ਸਾਹਿਬ, ਇਹ ਲੋਕਤੰਤਰ ਦਾ ਮਜ਼ਾਕ ਅਤੇ ਲੋਕਤੰਤਰ ਦਾ ਕਤਲ ਹੈ, ਅਸੀਂ ਹੈਰਾਨ ਹਾਂ। ਕੀ ਇਹ ਰਿਟਰਨਿੰਗ ਅਫਸਰ ਦਾ ਵਤੀਰਾ ਹੈ? ਕਿਰਪਾ ਕਰਕੇ ਰਿਟਰਨਿੰਗ ਅਫਸਰ ਨੂੰ ਦੱਸੋ ਕਿ ਸੁਪਰੀਮ ਕੋਰਟ ਉਸ ਤੇ ਨਜ਼ਰ ਰੱਖ ਰਹੀ ਹੈ।

ਚੰਡੀਗੜ੍ਹ (Chandigarh) ਮੇਅਰ ਚੋਣ ਮਾਮਲੇ ਚ ਸੁਪਰੀਮ ਕੋਰਟ ਨੇ ਡੂੰਘੀ ਨਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਲੋਕਤੰਤਰ ਦੀ ਹੱਤਿਆ ਕਰਨ ਦੇ ਬਰਾਬਰ ਹੈ। ਚੋਣਾਂ ਨੂੰ ਸਹੀ ਢੰਗ ਨਾਲ ਕਰਵਾਉਣਾ ਸਭ ਤੋਂ ਜ਼ਰੂਰੀ ਹੈ। ਅਭਿਸ਼ੇਕ ਮਨੂ ਸਿੰਘਵੀ ਨੇ ਅਦਾਲਤ ਨੂੰ ਦੱਸਿਆ ਕਿ ਨਿਯੁਕਤ ਰਿਟਰਨਿੰਗ ਅਧਿਕਾਰੀ ਭਾਜਪਾ ਦਾ ਹੈ। ਉਹ ਪਾਰਟੀ ਵਿੱਚ ਵੀ ਸਰਗਰਮ ਹਨ ਅਤੇ ਉਨ੍ਹਾਂ ਨੂੰ ਇਹ ਅਹੁਦਾ ਦਿੱਤਾ ਗਿਆ ਸੀ। ਅਦਾਲਤ ਨੇ ਆਮ ਆਦਮੀ ਪਾਰਟੀ ਵੱਲੋਂ ਪੇਸ਼ ਹੋਏ ਵਕੀਲ ਅਭਿਸ਼ੇਕ ਮਨੂ ਸਿੰਘਵੀ ਤੋਂ ਵੀਡੀਓ ਫੁਟੇਜ ਦੀ ਪੈਨ ਡਰਾਈਵ ਦੀ ਮੰਗ ਕੀਤੀ ਹੈ। ਸੀਜੇਆਈ ਜਸਟਿਸ ਡੀਵਾਈ ਚੰਦਰਚੂੜ ਨੇ ਸੁਣਵਾਈ ਦੌਰਾਨ ਕਿਹਾ ਕਿ ਇਹ ਲੋਕਤੰਤਰ ਦੀ ਹੱਤਿਆ ਕਰਨ ਦੇ ਬਰਾਬਰ ਹੈ। ਇਸ ਬੰਦੇ ਤੇ ਕਾਰਵਾਈ ਹੋਣੀ ਚਾਹੀਦੀ ਹੈ। ਇਹ ਲੋਕਤੰਤਰ ਨਾਲ ਮਜ਼ਾਕ ਹੈ। ਇਹ ਰਿਟਰਨਿੰਗ ਅਫਸਰ ਦਾ ਕੀ ਵਤੀਰਾ ਹੈ।