24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਤੇ ਡਿਪਟੀ ਮੇਅਰ ਦੀ ਚੋਣ , ਜਾਣੋ ਇਸ ਵਾਰ ਕਿਸ ਤਰ੍ਹਾਂ ਦਾ ਹੈ ਮਾਹੌਲ
Chandigarh Mayor Election: ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 24 ਜਨਵਰੀ ਨੂੰ ਹੋਣਗੀਆਂ। ਪ੍ਰਸ਼ਾਸਨ ਵੱਲੋਂ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 24 ਜਨਵਰੀ ਨੂੰ ਹੋਣਗੀਆਂ। ਪ੍ਰਸ਼ਾਸਨ ਵੱਲੋਂ ਚੋਣਾਂ ਸਬੰਧੀ ਨੋਟੀਫਕਿੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਵਾਰ ਨਾਮਜ਼ਦ ਕੌਂਸਲਰ ਰਮਨੀਕ ਬੇਦੀ ਨੂੰ ਪ੍ਰੀਜ਼ਾਈਡਿੰਗ ਅਫਸਰ ਲਾਇਆ ਗਿਆ ਹੈ। ਵੋਟਿੰਗ ਗੁਪਤ ਬੈਲਟ ਰਾਹੀਂ ਹੀ ਹੋਵੇਗੀ। ਨਾਮਜ਼ਦਗੀ ਪ੍ਰਕਿਰਿਆ 20 ਜਨਵਰੀ ਤੱਕ ਚੱਲੇਗੀ। ਡੀਸੀ ਨਿਸ਼ਾਂਤ ਯਾਦਵ ਨੇ ਨਗਰ ਨਿਗਮ ਦਫ਼ਤਰ ਦਾ ਦੌਰਾ ਕੀਤਾ। ਨਗਰ ਨਿਗਮ ਦੀ ਹਾਲਤ ਦਾ ਜਾਇਜ਼ਾ ਲਿਆ ਜਿਸ ਚ ਚੋਣਾਂ ਹੋਣੀਆਂ ਹਨ। ਉਹਨਾਂ ਕੈਮਰੇ ਲਗਾਉਣ ਤੋਂ ਲੈ ਕੇ ਹੋਰ ਚੀਜ਼ਾਂ ਦੀ ਤਿਆਰੀ ਨੂੰ ਲੈਕੇ ਰਣਨੀਤੀ ਬਣਾਈ। ਪਿਛਲੇ ਸਾਲ ਨਗਰ ਨਿਗਮ ਚੌਣਾਂ ਨੂੰ ਲੈਕੇ ਮਾਹੌਲ ਬਹੁਤ ਗਰਮ ਰਿਹਾ ਸੀ। ਗੱਲ ਸੁਪਰੀਮ ਕੋਰਟ ਤੱਕ ਪਹੁੰਚ ਗਈ ਸੀ ਅਤੇ ਕੋਰਟ ਦੇ ਫੈਸਲੇ ਤੋਂ ਬਾਅਦ ਮੇਅਰ ਬਣਾਇਆ ਗਿਆ ਸੀ।
Published on: Jan 08, 2025 05:41 PM
Latest Videos

ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!

ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?

AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
