24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ … ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?
ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 24 ਜਨਵਰੀ ਨੂੰ ਹੋਣਗੀਆਂ। ਪ੍ਰਸ਼ਾਸਨ ਵੱਲੋਂ ਚੋਣਾਂ ਸਬੰਧੀ ਨੋਟੀਫਕਿੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 24 ਜਨਵਰੀ ਨੂੰ ਹੋਣਗੀਆਂ। ਪ੍ਰਸ਼ਾਸਨ ਵੱਲੋਂ ਚੋਣਾਂ ਸਬੰਧੀ ਨੋਟੀਫਕਿੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਵੋਟਿੰਗ ਗੁਪਤ ਬੈਲਟ ਰਾਹੀਂ ਹੀ ਹੋਵੇਗੀ। ਨਾਮਜ਼ਦਗੀ ਪ੍ਰਕਿਰਿਆ 20 ਜਨਵਰੀ ਤੱਕ ਚੱਲੇਗੀ। ਡੀਸੀ ਨਿਸ਼ਾਂਤ ਯਾਦਵ ਨੇ ਨਗਰ ਨਿਗਮ ਦਫ਼ਤਰ ਦਾ ਦੌਰਾ ਕੀਤਾ। ਨਗਰ ਨਿਗਮ ਦੀ ਹਾਲਤ ਦਾ ਜਾਇਜ਼ਾ ਲਿਆ ਜਿਸ ਚ ਚੋਣਾਂ ਹੋਣੀਆਂ ਹਨ। ਉਹਨਾਂ ਕੈਮਰੇ ਲਗਾਉਣ ਤੋਂ ਲੈ ਕੇ ਹੋਰ ਚੀਜ਼ਾਂ ਦੀ ਤਿਆਰੀ ਨੂੰ ਲੈਕੇ ਰਣਨੀਤੀ ਬਣਾਈ। ਪਿਛਲੀ ਵਾਰ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈਕੇ ਮਾਹੌਲ ਬਹੁਤ ਗਰਮ ਰਿਹਾ ਸੀ। ਗੱਲ ਸੁਪਰੀਮ ਕੋਰਟ ਤੱਕ ਪਹੁੰਚ ਗਈ ਸੀ ਅਤੇ ਇਸ ਮਾਮਲੇ ਦੀ ਸੁਣਵਾਈ ਸਾਬਕਾ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਕੀਤੀ ਸੀ।
Latest Videos