ਚੰਡੀਗੜ੍ਹ ਦੇ ਮੇਅਰ ਦੀ ਕੁਰਸੀ ‘ਤੇ ਬੈਠਦੇ ਹੀ ‘ਆਪ’ ਦੇ ਕੁਲਦੀਪ ਕੁਮਾਰ ਨੇ ਕੀਤਾ ਵੱਡਾ ਐਲਾਨ, VIDEO
ਕੁਲਦੀਪ ਕੁਮਾਰ ਟੀਟਾ ਨੇ ਅੱਜ ਚੰਡੀਗੜ੍ਹ ਵਿੱਚ ਮੇਅਰ ਦੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਨੂੰ ਨਿਆਂਪਾਲਿਕਾ 'ਤੇ ਪੂਰਾ ਭਰੋਸਾ ਹੈ। ਚੰਡੀਗੜ੍ਹ ਮੇਅਰ ਦੀ ਚੋਣ ਨੇ ਪੂਰੇ ਦੇਸ਼ ਵਿੱਚ ਹਲਚਲ ਮਚਾ ਦਿੱਤੀ ਸੀ। ਇਸ ਚੋਣ ਨੇ ਲੋਕਤੰਤਰ 'ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਸਨ। ਸੁਪਰੀਮ ਕੋਰਟ ਨੇ ਤਾਂ ਚੋਣਾਂ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਸੀ।
ਚੰਡੀਗੜ੍ਹ ਦੀ ਚੋਣ ਦੇਸ਼ ਵਿੱਚ ਇਤਿਹਾਸਕ ਰਹੀ। ਇਹ ਚੋਣ ਵੀ ਬੜੀ ਦਿਲਚਸਪ ਰਹੀ। ਦੇਸ਼ ਵਿੱਚ ਇਹ ਪਹਿਲਾ ਅਜਿਹਾ ਮਾਮਲਾ ਸੀ ਜਿਸ ਵਿੱਚ ਸੁਪਰੀਮ ਕੋਰਟ ਨੇ ਮੇਅਰ ਦੀ ਚੋਣ ਕੀਤੀ ਹੈ। ਅਦਾਲਤ ਨੇ ਆਪ ਕੌਂਸਲਰ ਕੁਲਦੀਪ ਕੁਮਾਰ ਟੀਟਾ ਨੂੰ ਮੇਅਰ ਬਣਾਇਆ ਹੈ।
ਅੱਜ ਕਾਂਗਰਸ-ਆਪ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਅਹੁਦਾ ਸੰਭਾਲ ਲਿਆ ਹੈ। ਨਵ-ਨਿਯੁਕਤ ਮੇਅਰ ਨੇ ਕਿਹਾ ਕਿ ਮੈਨੂੰ ਨਿਆਂਪਾਲਿਕਾ ਤੋਂ ਆਸ ਸੀ ਕਿ ਸਾਨੂੰ ਨਿਆਂ ਮਿਲੇਗਾ। ਜਿਵੇਂ ਹੀ ਮੈਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਉਸ ਤਹਿਤ ਰੋਡਮੈਪ ਤਿਆਰ ਕੀਤਾ ਜਾਵੇਗਾ।