ਚੰਡੀਗੜ੍ਹ ਨਗਰ ਨਿਗਮ: ਜਿੱਤ ਗਈ ਭਾਜਪਾ, I.N.D.I.A ਗਠਜੋੜ ਨੂੰ ਵੱਡਾ ਝਟਕਾ
ਭਾਜਪਾ ਦੀ ਜਿੱਤ ਨਾਲ ਇੰਡੀਆ ਗਠਜੋੜ ਨੂੰ ਵੱਡਾ ਝਟਕਾ ਲੱਗਾ ਹੈ। ਇਸ ਦੌਰਾਨ ਨਗਰ ਨਿਗਮ ਹਾਊਸ ਵਿੱਚ ਭਾਰੀ ਹੰਗਾਮਾ ਹੋਇਆ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਏ। ਉਨ੍ਹਾਂ ਦਾ ਸਵਾਲ ਸੀ ਕਿ ਕੀ ਇਸ ਤਰ੍ਹਾਂ ਨਿਰਪੱਖ ਚੋਣਾਂ ਹੁੰਦੀਆਂ ਹਨ। ਨਤੀਜੇ ਐਲਾਨੇ ਜਾਣ ਤੋਂ ਬਾਅਦ ਇੰਡੀਆ ਗਠਜੋੜ ਅਤੇ ਭਾਜਪਾ ਦੇ ਕੌਂਸਲਰਾਂ ਵਿਚਾਲੇ ਜ਼ੋਰਦਾਰ ਬਹਿਸ ਹੋਈ।
ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਭਾਜਪਾ ਨੇ ਦੋਵੇਂ ਸੀਟਾਂ ਜਿੱਤ ਲਈਆਂ ਹਨ। ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਤੇ ਭਾਜਪਾ ਉਮੀਦਵਾਰ ਕੁਲਜੀਤ ਸੰਧੂ ਜੇਤੂ ਰਹੇ ਹਨ। ਭਾਜਪਾ ਦੇ ਹੱਕ ਚ 19 ਵੋਟਾਂ ਪਈਆਂ, ਜਦਕਿ ਇੰਡੀਆ ਗਠਜੋੜ ਦੇ ਉਮੀਦਵਾਰ ਗੁਰਪ੍ਰੀਤ ਗੱਬੀ ਨੂੰ 16 ਵੋਟਾਂ ਮਿਲੀਆਂ | ਜਦਕਿ ਗਠਜੋੜ ਦੀ ਇੱਕ ਵੋਟ ਰੱਦ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਿਆਹੀ ਫੈਲਣ ਕਾਰਨ ਵੋਟ ਨੂੰ ਰੱਦ ਕਰ ਦਿੱਤਾ ਗਿਆ। ਤਕਨੀਕੀ ਕਾਰਨਾਂ ਕਰਕੇ ਰੱਦ ਹੋਈ ਇਹ ਵੋਟ ਸਾਰੀਆਂ ਪਾਰਟੀਆਂ ਨੂੰ ਦਿਖਾਈ ਗਈ।