PU ‘ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ ‘ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ
ਜੋਤੀ ਦੀ ਲਾਸ਼ ਦਾ ਬੁੱਧਵਾਰ ਨੂੰ ਪੋਸਟਮਾਰਟਮ ਵੀ ਕੀਤਾ ਗਿਆ। ਜਿਸ ਤੋਂ ਬਾਅਦ ਉਸ ਦਾ ਪਰਿਵਾਰ ਮ੍ਰਿਤਕ ਦੇਹ ਨੂੰ ਮਹਿੰਦਰਗੜ੍ਹ (ਹਰਿਆਣਾ) ਲੈ ਗਿਆ।ਪੀਯੂ ਪ੍ਰਸ਼ਾਸਨ ਨੇ ਮ੍ਰਿਤਕ ਦੇ ਭਰਾ ਨੂੰ ਨੌਕਰੀ ਅਤੇ ਪਰਿਵਾਰ ਨੂੰ 16 ਲੱਖ ਰੁਪਏ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ।
ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਵਿੱਚ ਪੀਐਚਡੀ ਸਕਾਲਰ ਜੋਤੀ ਦੀ ਮੌਤ ਤੋਂ ਬਾਅਦ, ਪੀਯੂ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਦੋ ਇੰਜੀਨੀਅਰਾਂ ਨੂੰ ਮੁਅੱਤਲ ਕਰ ਦਿੱਤਾ। ਇਨ੍ਹਾਂ ਵਿੱਚ ਕਾਰਜਕਾਰੀ ਇੰਜੀਨੀਅਰ-2 (ਵਾਧੂ ਚਾਰਜ) ਅਨਿਲ ਠਾਕੁਰ ਅਤੇ ਸਬ-ਡਿਵੀਜ਼ਨਲ ਇੰਜੀਨੀਅਰ (ਇਲੈਕਟ੍ਰੀਕਲ) ਲਖਵਿੰਦਰ ਸਿੰਘ ਧਨੋਆ ਸ਼ਾਮਲ ਹਨ।ਯੂਨੀਵਰਸਿਟੀ ਵੱਲੋਂ ਜਾਰੀ ਦੋ ਵੱਖ-ਵੱਖ ਦਫਤਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਅਧਿਕਾਰੀ ਵਿਦਿਆਰਥੀ ਦੀ ਮੌਤ ਦੀ ਚੱਲ ਰਹੀ ਜਾਂਚ ਪੂਰੀ ਹੋਣ ਤੱਕ ਜਾਂ ਅਗਲੇ ਹੁਕਮਾਂ ਤੱਕ ਮੁਅੱਤਲ ਰਹਿਣਗੇ। ਜੋਤੀ ਦੀ ਲਾਸ਼ ਦਾ ਬੁੱਧਵਾਰ ਨੂੰ ਪੋਸਟਮਾਰਟਮ ਵੀ ਕੀਤਾ ਗਿਆ। ਜਿਸ ਤੋਂ ਬਾਅਦ ਉਸ ਦਾ ਪਰਿਵਾਰ ਮ੍ਰਿਤਕ ਦੇਹ ਨੂੰ ਮਹਿੰਦਰਗੜ੍ਹ (ਹਰਿਆਣਾ) ਲੈ ਗਿਆ।ਪੀਯੂ ਪ੍ਰਸ਼ਾਸਨ ਨੇ ਮ੍ਰਿਤਕ ਦੇ ਭਰਾ ਨੂੰ ਨੌਕਰੀ ਅਤੇ ਪਰਿਵਾਰ ਨੂੰ 16 ਲੱਖ ਰੁਪਏ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ।
Published on: Jul 29, 2026 04:43 PM IST
Loading...
Unable to load recommendations.
Follow Us
