ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਮੰਗ ਰਹੇ ਹਨ ਮੁਆਫੀ, ਕਿਉਂ?
ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਗਿੱਦੜ੍ਹਬਾਹਾ ਵਿੱਚ ਸਾਬਕਾ ਸੀਐਮ ਚੰਨੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ਵਿੱਚ ਚੋਣ ਜਲਸੇ ਦੌਰਨ ਮਹਿਲਾਂਵਾਂ ਨੂੰ ਲੈ ਕੇ ਬਿਆਨ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਕਾਂਗਰਸੀ ਆਗੂ ਕੁਲਬੀਰ ਜ਼ੀਰਾ ਸਣੇ ਕਈ ਹੋਰ ਵੱਡੇ ਆਗੂ ਮੌਜੂਦ ਸਨ। ਚੰਨੀ ਦੇ ਇਸ ਬਿਆਨ ਤੋਂ ਬਾਅਦ ਮਹਿਲਾਂ ਕਮਿਸ਼ਨ ਵੱਲੋਂ ਸਖ਼ਤ ਨੋਟਿਸ ਲਿਆ ਗਿਆ।
ਮਹਿਲਾਵਾਂ ਤੇ ਬਿਆਨ ਨੂੰ ਲੈ ਕੇ ਪੰਜਾਬ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸਾਂਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਮੁਆਫ਼ੀ ਮੰਗ ਲਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਦੀ ਭਾਵਨਾ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫ਼ੀ ਮੰਗਦਾ ਹਾਂ। ਚੰਨੀ ਨੇ ਕਿਹਾ ਕਿ ਮੈਂ ਤਾਂ ਸਿਰਫ ਸੁਣਿਆ ਸੁਣਾਇਆ ਚੁਟਕਲਾ ਸੁਣਾਇਆ ਸੀ। ਦੱਸ ਦਈਏ ਕਿ ਚਰਨਜੀਤ ਚੰਨੀ ਦੇ ਇੱਕ ਬਿਆਨ ਤੋਂ ਬਾਅਦ ਵੀਡੀਓ ਵਾਇਰਲ ਹੋਇਆ ਸੀ। ਜਿਸ ਤੋਂ ਬਾਅਦ ਕਾਫੀ ਵਿਵਾਦ ਪੈਦਾ ਹੋਇਆ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਤਲਬ ਕੀਤਾ ਗਿਆ।ਚਰਨਜੀਤ ਸਿੰਘ ਚੰਨੀ ਨੇ ਮਹਿਲਾਂ ਕਮਿਸ਼ਨ ਸਾਹਮਣੇ ਅੱਜ ਪੇਸ਼ ਹੋਣਾ ਸੀ। ਪਰ ਉਸ ਤੋਂ ਪਹਿਲਾਂ ਹੀ ਚੰਨੀ ਨੇ ਮੁਆਫ਼ੀ ਮੰਗ ਲਈ ਹੈ। ਮਹਿਲਾਂ ਕਮਿਸ਼ਨ ਨੇ ਕਿਹਾ ਸੀ ਕਿ ਚੰਨੀ ਨੂੰ ਮੁੜ ਬਲਾਉਣ ਲਈ ਨੋਟਿਸ ਜਾਰੀ ਕੀਤਾ ਜਾਵੇਗਾ। ਮੈਨੂੰ ਬੀਬੀਆਂ ਨੇ ਇਸ ਬਾਰ ਕਾਫੀ ਵੋਟਾਂ ਪਾਈਆਂ। ਉਨ੍ਹਾਂ ਕਿਹਾ ਕਿ ਮੈਂ ਕਦੇ ਸੋਚ ਸਕਦਾ ਹਾਂ ਕਿ ਮੈਂ ਕਿਸੇ ਦੇ ਖਿਲਾਫ ਬੋਲਾ ਮੈਨੂੰ ਹਰ ਵਰਗ ਦੇ ਲੋਕ ਵੋਟ ਪਾਉਂਦੇ ਹਨ।
Published on: Nov 19, 2024 06:51 PM
Latest Videos