ਸਾਬਕਾ ਸੀਐਮ ਚਰਨਜੀਤ ਚੰਨੀ ਨੇ PU ‘ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਚਰਨਜੀਤ ਸਿੰਘ ਚੰਨੀ ਲੋਕ ਪ੍ਰਸ਼ਾਸਨ (ਪਬਲਿਕ ਐਡਮਨਿਸਟਰੇਸ਼ਨ) 'ਚ ਮਾਸਟਰ ਡਿਗਰੀ ਕਰ ਰਹੇ ਹਨ। ਇਸ ਤੋਂ ਬਾਅਦ ਉਨ੍ਹਾਂ ਦਾ ਇਰਾਦਾ ਪਬਲਿਕ ਪਾਲਿਸੀ ਰਿਫੋਰਮ ਦੇ ਖੇਤਰ 'ਚ ਇੱਕ ਹੋਰ ਪੀਐਚਡੀ ਕਰਨ ਦਾ ਹੈ। ਉਹ ਪਹਿਲਾਂ ਹੀ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਰਾਜਨੀਤੀ ਵਿਗਿਆਨ 'ਚ ਪੀਐਚਡੀ ਕਰ ਚੁੱਕੇ ਹਨ।
ਬੀਤੇ ਦਿਨ ਦਿੱਲੀ ‘ਚ ਹੋਈ ਕਾਂਗਰਸ ਵਰਕਿੰਗ ਕਮੇਟੀ (CWC) ਦੀ ਮੀਟਿੰਗ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਮੌਜੂਦਾ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਸ਼ਾਮਲ ਨਹੀਂ ਹੋਏ। ਉਨ੍ਹਾਂ ਦੇ ਮੀਟਿੰਗ ਤੋਂ ਦੂਰ ਰਹਿਣ ਦੀ ਵਜ੍ਹਾ ਵੀ ਸਾਹਮਣੇ ਆਈ ਕਿ ਉਹ ਇਸ ਸਮੇਂ ਪੰਜਾਬ ਯੂਨੀਵਰਸਿਟੀ ‘ਚ ਆਪਣੀ ਪੜ੍ਹਾਈ ਤੇ ਆਉਣ ਵਾਲੀ ਪ੍ਰੀਖਿਆ ਦੀ ਤਿਆਰੀ ‘ਚ ਰੁੱਝੇ ਹੋਏ ਹਨ। ਇਸ ਵਿਚਕਾਰ ਅੱਜ ਉਨ੍ਹਾਂ ਦੀ ਇੱਕ ਦਿਲਚਸਪ ਤਸਵੀਰ ਸਾਹਮਣੇ ਆਈ, ਜਿਸ ‘ਚ ਉਹ ਪ੍ਰੀਖਿਆ ਦਿੰਦੇ ਹੋਏ ਨਜ਼ਰ ਆ ਰਹੇ ਹਨ।
Follow Us
Latest Videos
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ ਸਿਆਸੀ ਵਿਵਾਦ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!