ਕਾਂਗਰਸ ਦਾ ਅੰਮ੍ਰਿਤਪਾਲ ‘ਤੇ ਚਰਨਜੀਤ ਚੰਨੀ ਦੇ ਬਿਆਨ ਤੋਂ ਕਿਨਾਰਾ, ਕਿਹਾ- ਇਹ ਉਨ੍ਹਾਂ ਦਾ ਆਪਣਾ ਵਿਚਾਰ Punjabi news - TV9 Punjabi

ਕਾਂਗਰਸ ਦਾ ਅੰਮ੍ਰਿਤਪਾਲ ‘ਤੇ ਚਰਨਜੀਤ ਚੰਨੀ ਦੇ ਬਿਆਨ ਤੋਂ ਕਿਨਾਰਾ, ਕਿਹਾ- ਇਹ ਉਨ੍ਹਾਂ ਦਾ ਆਪਣਾ ਵਿਚਾਰ

Updated On: 

26 Jul 2024 12:30 PM

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ ਚੰਨੀ ਨੇ ਲੋਕ ਸਭਾ ਚ ਬਜਟ ਤੇ ਚਰਚਾ ਦੌਰਾਨ ਕਿਹਾ ਕਿ ਭਾਜਪਾ ਦੇ ਲੋਕ 1975 ਦੀ ਐਮਰਜੈਂਸੀ ਦੀ ਗੱਲ ਕਰਦੇ ਹਨ। ਪਰ ਇਸ ਸਮੇਂ ਦੇਸ਼ ਵਿੱਚ ਆਰਥਿਕ ਐਮਰਜੈਂਸੀ ਅਤੇ ਅਣਐਲਾਨੀ ਐਮਰਜੈਂਸੀ ਹੈ। ਪੰਜਾਬ ਵਿੱਚ 20 ਲੱਖ ਵੋਟਰਾਂ ਵੱਲੋਂ ਚੁਣੇ ਗਏ ਇੱਕ ਸੰਸਦ ਮੈਂਬਰ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਜੇਲ੍ਹ ਵਿੱਚ ਬੰਦ ਰੱਖਿਆ ਗਿਆ ਹੈ। ਉਹ ਆਪਣੇ ਇਲਾਕੇ ਦੇ ਲੋਕਾਂ ਦੇ ਵਿਚਾਰ ਸੰਸਦ ਵਿੱਚ ਪੇਸ਼ ਨਹੀਂ ਕਰ ਸਕਦੇ। ਇਹ ਵੀ ਐਮਰਜੈਂਸੀ ਹੈ।

Follow Us On

ਲੋਕ ਸਭਾ ਚ ਬਜਟ ਤੇ ਚਰਚਾ ਦੌਰਾਨ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੁਝ ਅਜਿਹਾ ਕਹਿ ਦਿੱਤਾ, ਜਿਸ ਨਾਲ ਹੰਗਾਮਾ ਹੋ ਗਿਆ। ਚੰਨੀ ਨੇ ਸਦਨ ਚ ਕਿਹਾ ਕਿ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਸੰਸਦ ਮੈਂਬਰ ਨੂੰ ਜੇਲ ਚ ਰੱਖਣਾ ਅਣ-ਐਲਾਨੀ ਐਮਰਜੈਂਸੀ ਹੈ। ਸੱਤਾਧਾਰੀ ਧਿਰ ਦਾ ਕਹਿਣਾ ਹੈ ਕਿ ਚੰਨੀ ਨੇ ਇਹ ਜ਼ਿਕਰ ਜੇਲ੍ਹ ਵਿੱਚ ਬੰਦ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਲਈ ਕੀਤਾ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਕਾਂਗਰਸ ਖਾਲਿਸਤਾਨੀਆਂ ਦੇ ਨਾਲ ਹੈ। ਹੁਣ ਕਾਂਗਰਸ ਚੰਨੀ ਦੀਆਂ ਗੱਲਾਂ ਨੂੰ ਉਨ੍ਹਾਂ ਦੇ ਨਿੱਜੀ ਵਿਚਾਰ ਦੱਸ ਰਹੀ ਹੈ।

Tags :
Exit mobile version