ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਬਜਟ 2025
ਦਿੱਲੀ ਚੋਣਾਂ ਦੌਰਾਨ 'ਆਪ' ਦੇ ਦੋਸ਼ਾਂ 'ਤੇ ਮੁੱਖ ਚੋਣ ਕਮਿਸ਼ਨਰ ਨੇ ਕੀ ਬੋਲੇ?

ਦਿੱਲੀ ਚੋਣਾਂ ਦੌਰਾਨ ‘ਆਪ’ ਦੇ ਦੋਸ਼ਾਂ ‘ਤੇ ਮੁੱਖ ਚੋਣ ਕਮਿਸ਼ਨਰ ਨੇ ਕੀ ਬੋਲੇ?

tv9-punjabi
TV9 Punjabi | Published: 05 Feb 2025 10:55 AM

ਰਾਸ਼ਟਰੀ ਰਾਜਧਾਨੀ ਵਿੱਚ 13,766 ਪੋਲਿੰਗ ਸਟੇਸ਼ਨਾਂ ਤੇ 1.56 ਕਰੋੜ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਵੋਟਰਾਂ ਵਿੱਚੋਂ 83.76 ਲੱਖ ਪੁਰਸ਼, 72.36 ਲੱਖ ਔਰਤਾਂ ਅਤੇ 1,267 ਤੀਜੇ ਲਿੰਗ ਦੇ ਵੋਟਰ ਹਨ।

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦਿੱਲੀ ਵਿਧਾਨ ਸਭਾ ਚੋਣਾਂ 2025 ਲਈ ਆਪਣੀ ਵੋਟ ਪਾਈ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਦੇ ਲੋਕਾਂ ਨੂੰ ਆਪਣੇ ਹੱਕ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ। ਦੱਸ ਦਈਏ ਦਿੱਲੀ ਦੀਆਂ ਸਾਰੀਆਂ 70 ਸੀਟਾਂ ਤੇ ਅੱਜ ਵੋਟਿੰਗ ਹੋ ਰਹੀ ਹੈ। 699 ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿੱਚ ਕੈਦ ਹੋ ਜਾਵੇਗੀ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਵੋਟਿੰਗ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਸਭ ਤੋਂ ਘੱਟ ਉਮੀਦਵਾਰ ਪਟੇਲ ਨਗਰ ਅਤੇ ਕਸਤੂਰਬਾ ਨਗਰ ਵਿੱਚ ਹਨ, ਪੰਜ-ਪੰਜ, ਜਦੋਂ ਕਿ ਨਵੀਂ ਦਿੱਲੀ ਸੀਟ ਤੇ 23 ਉਮੀਦਵਾਰ ਹਨ।