ਮੁੱਖਮੰਤਰੀ ਮਾਨ ਨੇ ਸਿਹਤ ਵਿਭਾਗ ਦੇ ਵੱਖ-ਵੱਖ ਅਹੁਦਿਆਂ ‘ਤੇ ਵੰਡੇ ਨਿਯੁਕਤੀ ਪੱਤਰ
ਪੰਜਾਬ ਦੇ ਮੁੱਖਮੰਤਰੀ ਮਾਨ ਨੇ ਸਿਹਤ ਵਿਭਾਗ 'ਚ ਨਵੇਂ ਭਰਤੀ ਕਰਮਚਾਰੀਆਂ ਨੂੰ ਚੰਡੀਗੜ੍ਹ ਵਿਖੇ ਵੰਡੇ ਨਿਯੁਕਤੀ ਪੱਤਰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਵਿਭਾਗ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਅਸਾਮੀਆਂ ‘ਤੇ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਹ ਪ੍ਰੋਗਰਾਮ ਅੱਜ ਸਵੇਰੇ 11 ਵਜੇ ਸੈਕਟਰ-35 ਸਥਿਤ ਮਿਉਂਸਪਲ ਭਵਨ ਵਿੱਚ ਕਰਵਾਇਆ ਗਿਆ ਜਿੱਥੇ ਸਾਰੇ ਉਮੀਦਵਾਰ ਪਹੁੰਚੇ।ਸਿਹਤ ਵਿਭਾਗ ਚ ਨਵ-ਨਿਯੁਕਤ 271 ਸਪੈਸ਼ਲਿਸਟ ਡਾਕਟਰਾਂ, 90 ਲੈਬ ਟੈਕਨੀਸ਼ੀਅਨ ਅਤੇ 17 ਗਰੁੱਪ-ਡੀ ਦੇ ਉਮੀਦਵਾਰਾਂ ਨੂੰ ਅੱਜ ਨਿਯੁਕਤੀ ਪੱਤਰ ਵੰਡੇ ਗਏ….ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਹਰ ਹਫ਼ਤੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੰਦੀ ਰਹਿੰਦੀ ਹੈ ਜੋ ਕੰਮ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ, ਅਸੀਂ ਆਪਣੇ ਪਹਿਲੇ 10 ਮਹੀਨਿਆਂ ਦੇ ਅੰਦਰ ਹੀ 25,886 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਚੁੱਕੇ ਹਾਂ।ਇਸ ਦੌਰਾਣ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੀ ਮੌਜੂਦ ਰਹੇ।
Published on: Jan 16, 2023 04:46 PM
Latest Videos

Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?

ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?

ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ

ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
