ਮੁੱਖ ਮੰਤਰੀ ਮਾਨ ਨੇ ਪੰਜਾਬ ਪੁਲਿਸ ਦੀਆਂ 98 ਐਮਰਜੈਂਸੀ ਰਿਸਪਾਂਸ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

Updated On: 24 May 2023 12:31 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਫੋਰਸ ਵਿੱਚ ਸ਼ਾਮਲ 98 ਨਵੇਂ ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਵਿੱਚ 86 ਮਹਿੰਦਰਾ ਬੋਲੇਰੋ ਅਤੇ 12 ਮਾਰੂਤੀ ਅਰਟਿਗਾ ਕਾਰਾਂ ਸ਼ਾਮਲ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਫੋਰਸ ਵਿੱਚ ਸ਼ਾਮਲ 98 ਨਵੇਂ ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਵਿੱਚ 86 ਮਹਿੰਦਰਾ ਬੋਲੇਰੋ ਅਤੇ 12 ਮਾਰੂਤੀ ਅਰਟਿਗਾ ਕਾਰਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਵਾਹਨ ਮੋਬਾਈਲ ਡਾਟਾ ਟਰਮੀਨਲ ਅਤੇ ਜੀ.ਪੀ.ਐਸ. ਨਾਲ ਲੈਸ ਹਨ। ਇਸ ਨਾਲ ਜਦੋਂ ਵੀ ਕੋਈ 112 ਹੈਲਪਲਾਈਨ ਨੰਬਰ ਡਾਇਲ ਕਰਦਾ ਹੈ ਅਤੇ ਮਦਦ ਮੰਗਦਾ ਹੈ ਤਾਂ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਜਾਂਦੀ ਹੈ।ਸੀਐਮ ਮਾਨ ਨੇ ਕਿਹਾ ਪੁਲਿਸ ਨੂੰ ਅੱਪਡੇਟ ਕਰਨ ਲਈ ਬਜਟ ਜਾਰੀ ਕਰਕੇ ਨਵੇਂ ਵਾਹਨਾਂ ਸਮੇਤ ਹੋਰ ਹਾਈਟੈਕ ਸਾਜ਼ੋ-ਸਾਮਾਨ ਦੀ ਖਰੀਦ ਕੀਤੀ ਜਾਵੇਗੀ।

ਸੀਐਮ ਮਾਨ ਨੇ ਦੱਸਿਆ ਕਿ ਸਾਈਬਰ ਵਿੰਗ ਨੂੰ ਅਪਡੇਟ ਕਰਨ ਲਈ 30 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਈਬਰ ਅਪਰਾਧ ਦੀ ਦਰ ਬਹੁਤ ਵਧ ਗਈ ਹੈ। ਇਸ ਕਾਰਨ ਮੁਲਜ਼ਮਾਂ ਦੀ ਸਮੇਂ ਸਿਰ ਗ੍ਰਿਫ਼ਤਾਰੀ ਇੱਕ ਚੁਣੌਤੀ ਬਣੀ ਹੋਈ ਹੈ। ਪਰ ਹਾਈਟੈਕ ਉਪਕਰਨਾਂ ਦੀ ਮਦਦ ਨਾਲ ਪੁਲਿਸ ਅੱਪਡੇਟ ਹੋ ਕੇ ਹਾਈਟੈੱਕ ਹੋ ਜਾਵੇਗੀ।

Follow Us On

Published: 23 May 2023 13:52 PM