ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ… ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ

| Edited By: Kusum Chopra

| May 05, 2026 | 1:13 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਪਹੁੰਚਲ ਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਦੇ 7 ਸੰਸਦ ਮੈਂਬਰਾਂ ਦੇ ਦਲ ਬਦਲਣ ਦਾ ਮੁੱਦਾ ਚੁੱਕ ਕੇ ਇਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ। ਦੱਸ ਦੇਈਏ ਕਿ ਇਨ੍ਹਾਂ 7 ਸੰਸਦ ਮੈਂਬਰਾਂ ਚੋਂ 6 ਪੰਜਾਬ ਤੋਂ, ਜਦਕਿ ਇੱਕ ਦਿੱਲੀ ਤੋਂ ਹਨ। ਇਨ੍ਹਾਂ ਸਾਰਿਆਂ ਸਾਂਸਦਾਂ ਨੇ ਭਾਰਤੀ ਜਨਤਾ ਪਾਰਟੀ ਚ ਰਲੇਵਾਂ ਕਰ ਲਿਆ ਸੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਪਹੁੰਚਲ ਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਦੇ 7 ਸੰਸਦ ਮੈਂਬਰਾਂ ਦੇ ਦਲ ਬਦਲਣ ਦਾ ਮੁੱਦਾ ਚੁੱਕ ਕੇ ਇਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ। ਦੱਸ ਦੇਈਏ ਕਿ ਇਨ੍ਹਾਂ 7 ਸੰਸਦ ਮੈਂਬਰਾਂ ਚੋਂ 6 ਪੰਜਾਬ ਤੋਂ, ਜਦਕਿ ਇੱਕ ਦਿੱਲੀ ਤੋਂ ਹਨ। ਇਨ੍ਹਾਂ ਸਾਰਿਆਂ ਸਾਂਸਦਾਂ ਨੇ ਭਾਰਤੀ ਜਨਤਾ ਪਾਰਟੀ ਚ ਰਲੇਵਾਂ ਕਰ ਲਿਆ ਸੀ। ਦਿੱਲੀ ਨਿਕਲਣ ਤੋਂ ਪਹਿਲਾਂ ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਇਸ ਮੁਲਾਕਾਤ ਦੀ ਰਣਨੀਤੀ ਟੀਵੀ9ਪੰਜਾਬੀ ਨਾਲ ਸ਼ੇਅਰ ਕੀਤੀ। ਉਨ੍ਹਾਂ ਕਿਹਾ ਕਿ ਬੀਜੇਪੀ ਅਤੇ ਕੇਂਦਰ ਸਰਕਾਰ ਕਿਸੇ ਵੀ ਭੁਲੇਖੇ ਵਿੱਚ ਨਾ ਰਹੇ, ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਨਾਲ ਖੜੇ ਹਨ।

Published on: May 05, 2026 01:13 PM IST
Follow Us