CM ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ‘ਚ ਘਰ-ਘਰ ਮੁਫ਼ਤ ਰਾਸ਼ਨ ਸਕੀਮ ਦਾ ਆਗਾਜ਼, VIDEO Punjabi news - TV9 Punjabi

CM ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਚ ਘਰ-ਘਰ ਮੁਫ਼ਤ ਰਾਸ਼ਨ ਸਕੀਮ ਦਾ ਆਗਾਜ਼, VIDEO

Published: 

10 Feb 2024 19:51 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਨਾਲ ਨਾ ਸਿਰਫ ਲੋਕਾਂ ਨੂੰ ਘਰ ਬੈਠਿਆਂ ਪੌਸ਼ਟਿਕ ਅਨਾਜ ਮਿਲਣਾ ਯਕੀਨੀ ਬਣੇਗਾ ਸਗੋਂ ਲੋਕਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਵੀ ਬੱਚਤ ਹੋਵੇਗੀ। ਰਾਸ਼ਨ ਦੇਣ ਮੌਕੇ ਲਾਭਪਾਤਰੀ ਨੂੰ ਰਾਸ਼ਨ ਦੇ ਭਾਰ ਵਾਲੀ ਰਸੀਦ ਦੇਣ ਸਮੇਤ ਹੋਰ ਸਾਰੀਆਂ ਲੋੜੀਂਦੀਆਂ ਵਿਵਸਥਾਵਾਂ ਦੀ ਬਾਇਓਮੈਟ੍ਰਿਕ ਪ੍ਰਮਾਣਿਕਤਾ ਹੋਵੇਗੀ। ਸੀਐਮ ਨੇ ਕਿਹਾ ਕਿ ਪਹਿਲੇ ਪੜਾਅ 'ਚ 25 ਲੱਖ ਲਾਭਪਾਤਰੀਆਂ ਨੂੰ ਫਾਇਦਾ ਹੋਵੇਗਾ।

Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਿੰਡ ਸਲਾਣਾ ਦੁੱਲਾ ਸਿੰਘ ਦੀ ਦਵਿੰਦਰ ਕੌਰ ਨੂੰ ਰਾਸ਼ਨ ਦੀ ਕਿੱਟ ਸੌਂਪ ਕੇ ਸੂਬੇ ਵਿੱਚ ਘਰ-ਘਰ ਮੁਫ਼ਤ ਰਾਸ਼ਨ ਪਹੁੰਚਾਉਣ ਦੇ ਨਵੇਂ ਇਨਕਲਾਬੀ ਕਦਮ ਦਾ ਆਗਾਜ਼ ਕੀਤਾ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਹੁਣ ਲੋਕਾਂ ਨੂੰ ਘਰ ਬੈਠਿਆਂ ਹੀ ਰਾਸ਼ਨ ਮਿਲਣਾ ਸ਼ੁਰੂ ਹੋ ਜਾਵੇਗਾ।

Tags :
Exit mobile version