ਦਿੱਲੀ ਦੇ CM ਕੇਜਰੀਵਾਲ ਦੇ ਹੱਕ ‘ਚ CM ਭਗਵੰਤ ਮਾਨ ਨੇ ਸ਼ੁਰੂ ਕੀਤੀ ਭੁੱਖ ਹੜਤਾਲ, ਜਾਣੋ ਕੀ ਹੈ ਅੱਗੇ ਦਾ ਪਲਾਨ?

| Edited By: Isha Sharma

Apr 07, 2024 | 2:29 PM

ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ, ਕੌਂਸਲਰ ਅਤੇ ਆਗੂ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ਵਿਖੇ ਸਮੂਹਿਕ ਵਰਤ ਰੱਖ ਰਹੇ ਹਨ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਮੰਤਰੀਆਂ ਸਮੇਤ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿੱਚ ਮਰਨ ਵਰਤ ਤੇ ਬੈਠੇ ਹਨ। ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਭਾਰਤ ਤੋਂ ਇਲਾਵਾ ਅਮਰੀਕਾ, ਇੰਗਲੈਂਡ, ਜਰਮਨੀ, ਨਾਰਵੇ, ਆਇਰਲੈਂਡ, ਆਸਟ੍ਰੇਲੀਆ ਅਤੇ ਕੈਨੇਡਾ ਵਿੱਚ ਰਹਿੰਦੇ ਭਾਰਤੀ ਵੀ ਅਰਵਿੰਦ ਕੇਜਰੀਵਾਲ ਦੀ ਜਲਦੀ ਰਿਹਾਈ ਲਈ ਮਰਨ ਵਰਤ ਰੱਖਣਗੇ।

ਰਾਜਧਾਨੀ ਦਿੱਲੀ ਚ ਇਨ੍ਹੀਂ ਦਿਨੀਂ ਆਮ ਆਦਮੀ ਪਾਰਟੀ ਅਤੇ ਕੇਂਦਰ ਸਰਕਾਰ ਵਿਚਾਲੇ ਜ਼ਬਰਦਸਤ ਸਿਆਸੀ ਜੰਗ ਚੱਲ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਾਰਟੀ ਆਗੂਆਂ ਤੇ ਵਰਕਰਾਂ ਵਿੱਚ ਭਾਰੀ ਗੁੱਸਾ ਹੈ। ਪਾਰਟੀ ਲਗਾਤਾਰ ਮੁੱਖ ਮੰਤਰੀ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੀ ਹੈ ਅਤੇ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕਰ ਰਹੀ ਹੈ। ਆਮ ਆਦਮੀ ਪਾਰਟੀ ਲਗਾਤਾਰ ਈਡੀ ਅਤੇ ਮੋਦੀ ਸਰਕਾਰ ਦੀ ਕਾਰਵਾਈ ਤੇ ਸਿਆਸੀ ਹਮਲੇ ਕਰ ਰਹੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਅੱਜ ਮੁੱਖ ਮੰਤਰੀ ਕੇਜਰੀਵਾਲ ਲਈ ਇੱਕ ਰੋਜ਼ਾ ਵਿਸ਼ਾਲ ਭੁੱਖ ਹੜਤਾਲ ਰੱਖੀ ਜਾ ਰਹੀ ਹੈ।