CM Mann ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ, ਮੁਆਵਜਾ ਰਾਸ਼ੀ ਚ 25 ਫੀਸਦੀ ਦੇ ਵਾਧੇ ਦਾ ਐਲਾਨ
ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਬੇਮੌਸਮੀ ਬਾਰਿਸ਼ ਕਾਰਨ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਦੀ ਰਾਸ਼ੀ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ।
ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਬੇਮੌਸਮੀ ਬਾਰਿਸ਼ ਕਾਰਨ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਦੀ ਰਾਸ਼ੀ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਐਤਵਾਰ ਨੂੰ ਮੋਗਾ, ਮੁਕਤਸਰ, ਬਠਿੰਡਾ ਅਤੇ ਪਟਿਆਲਾ ਦੇ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਫਸਲ ਦਾ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ। ਜੇਕਰ ਨੁਕਸਾਨ 33-75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਵੀ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ। ਪੂਰੇ ਘਰ ਦੇ ਨੁਕਸਾਨ ਲਈ 95100 ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣਗੇ, ਜਦੋਂ ਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।
ਮੁਆਵਜ਼ਾ ਰਾਸ਼ੀ ਦੇ ਵੇਰਵਾ-
75 ਫੀਸਦੀ ਤੋਂ ਵੱਧ ਫਸਲ ਖਰਾਬ ਹੋਣ ‘ਤੇ 15,000 ਰੁਪਏ ਪ੍ਰਤੀ ਏਕੜ
33-75 ਪ੍ਰਤੀਸ਼ਤ ਫਸਲ ਦੇ ਨੁਕਸਾਨ ਲਈ 6750 ਰੁਪਏ ਪ੍ਰਤੀ ਏਕੜ
ਖੇਤ ਮਜ਼ਦੂਰਾਂ ਨੂੰ ਮੁਆਵਜ਼ਾ 10% (ਕੁੱਲ ਮੁਆਵਜ਼ਾ ਰਾਸ਼ੀ ਦਾ)
ਪੂਰੇ ਘਰ ਨੂੰ ਨੁਕਸਾਨ ਹੋਣ ਦੀ ਸੂਰਤ ਵਿੱਚ 95,100 ਰੁਪਏ
ਘਰ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ