ਸੀਐੱਮ ਭਗਵੰਤ ਮਾਨ ਨੇ ਸ਼ਹੀਦਾਂ ਦੇ ਨਾਮ ਤੇ ਸਟੇਡੀਅਮ ਤੇ ਧਰਮਸ਼ਾਲਾ ਦੇ ਨਿਰਮਾਣ ਦਾ ਐਲਾਨ ਕੀਤਾ
21 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪੁੰਛ 'ਚ ਜੰਮੂ ਹਾਈਵੇਅ 'ਤੇ ਹੋਏ ਐੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ(Bhagwant Mann) ਨੇ ਮੁਲਾਕਾਤ ਕੀਤੀ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦਾਂ ਦੇ ਪਿੰਡ ਪੁੱਜੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
21 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪੁੰਛ ‘ਚ ਜੰਮੂ ਹਾਈਵੇਅ ‘ਤੇ ਹੋਏ ਐੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ(Bhagwant Mann) ਨੇ ਮੁਲਾਕਾਤ ਕੀਤੀ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦਾਂ ਦੇ ਪਿੰਡ ਪੁੱਜੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀ.ਐਮ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਦੀ ਗ੍ਰਾਂਟ ਦਾ ਚੈੱਕ ਭੇਟ ਕੀਤਾ ਹੈ। ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਸ਼ਹੀਦ ਦੇ ਨਾਂ ‘ਤੇ ਸਟੇਡੀਅਮ ਵੀ ਬਣਾਇਆ ਜਾਵੇਗਾ। ਉਨ੍ਹਾਂ ਪਰਿਵਾਰ ਦੀ ਮੰਗ ਅਨੁਸਾਰ ਪਿੰਡ ਦੀ ਧਰਮਸ਼ਾਲਾ, ਗੇਟ ਅਤੇ ਸਰਕਾਰੀ ਸਕੂਲ ਅਤੇ ਪਿੰਡ ਦੀ ਸੜਕ ਦਾ ਨਾਂ ਸ਼ਹੀਦ ਦੇ ਨਾਂ ਤੇ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਗੌਰਵ ਹਨ, ਇਸ ਲਈ ਸਾਨੂੰ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜ੍ਹੀ ਰਹੇਗੀ।