ਬੀਜੇਪੀ ਸਾਡੇ ਕੰਮਾਂ ਤੋਂ ਡਰੀ… 7 ਰਾਜਸਭਾ MPs ਦੇ BJP ‘ਚ ਜਾਣ ‘ਤੇ ਬੋਲੇ CM ਮਾਨ
ਉਨ੍ਹਾਂ ਕਿਹਾ ਕਿ ਜਦੋਂ ਕਿਸੇ ਨੇ ਪਾਰਟੀ ਨੂੰ ਛੱਡਣੀ ਹੁੰਦੀ ਹੈ ਤਾਂ ਉਨ੍ਹਾਂ ਦਾ ਦੱਮ ਘੁੱਟਣ ਲੱਗਦਾ ਹੈ। ਸਾਨੂੰ ਤਾਂ ਸਮਝ ਨਹੀਂ ਆਉਂਦੀ ਕਿ ਪਾਰਟੀ ਅਜਿਹੀ ਕਿਹੜੀ ਹਵਾ ਛੱਡਦੀ ਹੈ ਜਿਹੜਾ ਇਨ੍ਹਾਂ ਦਾ ਦੱਮ ਘੁੱਟਣ ਲੱਗਦਾ। ਉਨ੍ਹਾਂ ਕਿਹਾ ਕਿ ਪਾਰਟੀ ਇਨ੍ਹਾ ਸੱਤ ਲੋਕਾਂ ਦੀ ਨਹੀਂ ਹੈ, ਸਾਡੀ ਪਾਰਟੀ ਨੈਸ਼ਨਲ ਲੇਵਲ ਦੀ ਹੈ, ਇਨ੍ਹਾਂ ਦੇ ਜਾਣ ਨਾਲ ਸਾਨੂੰ ਕੋਈ ਫਰਕ ਨਹੀਂ ਪੈਂਦਾ।
ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ AAP ਛੱਡਣ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ (BJP) ਤੇ ਤਿੱਖੇ ਹਮਲੇ ਬੋਲੇ। ਉਨ੍ਹਾਂ ਕਿਹਾ ਕਿ ਬੀਜੇਪੀ ਜਿਸ ਨਾਲ ਰਲੇਵਾਂ ਕਰਦੀ ਹੈ, ਉਸਨੂੰ ਖਾ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸੱਤ ਬੰਦੇ ਪਾਰਟੀ ਨਹੀਂ ਸਨ। ਇਨ੍ਹਾਂ ਗੱਦਾਰਾਂ ਦੇ ਜਾਣ ਨਾਲ ਪਾਰਟੀ ਨੂੰ ਕੋਈ ਫਰਕ ਨਹੀਂ ਪੈਂਦਾ। ਸੀਐਮ ਮਾਨ ਨੇ ਕਿਹਾ, “ਪਾਰਟੀ ਵੱਡੀ ਹੁੰਦੀ ਹੈ, ਸੰਗਠਨ ਵੱਡਾ ਹੁੰਦਾ ਹੈ, ਵਿਅਕਤੀ ਨਹੀਂ। ਇਹ ਛੇ-ਸੱਤ ਲੋਕ ਜੋ ਗਏ ਹਨ, ਉਨ੍ਹਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ।
Published on: Apr 24, 2026 06:11 PM
Follow Us
Latest Videos
BRICS Summit : ਬ੍ਰਿਕਸ ਸਮਿਟ 'ਚ ਮੋਦੀ-ਪੁਤਿਨ ਦੀ ਗਰਮਜੋਸ਼ੀ ਭਰੀ ਮੁਲਾਕਾਤ, ਇੱਕ ਇਤਿਹਾਸਕ ਪਲ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ