ਦਿੱਲੀ ਧਰਨੇ ਵਿੱਚ ਪਹੁੰਚੇ ਸੀਐਮ ਭਗਵੰਤ ਮਾਨ ਨੇ ਕੇਂਦਰ ਸਰਕਾਰ ‘ਤੇ ਬੋਲੇ ਵੱਡੇ ਹਮਲੇ
ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਅਤੇ ਉਨ੍ਹਾਂ ਦੀ ਖੱਬੇ ਮੋਰਚੇ ਦੀ ਸਰਕਾਰ ਦੇ ਮੈਂਬਰਾਂ ਨੇ ਅੱਜ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕੀਤਾ। ਅਜਿਹੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਪ੍ਰਦਰਸ਼ਨ 'ਚ ਸ਼ਾਮਲ ਹੋਏ। ਤਿੰਨ ਦੱਖਣੀ ਰਾਜਾਂ ਕਰਨਾਟਕ, ਕੇਰਲ ਅਤੇ ਤਾਮਿਲਨਾਡੂ ਨੇ ਕੇਂਦਰ ਸਰਕਾਰ 'ਤੇ ਅਲਾਟ ਫੰਡਾਂ ਵਿੱਚ ਵਿਤਕਰਾ ਕਰਨ ਦਾ ਦੋਸ਼ ਲਗਾਇਆ ਹੈ।
ਦਿੱਲੀ ਧਰਨੇ ਵਿੱਚ ਪਹੰਚੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਕੇਂਦਰ ਸਰਕਾਰ ਤੇ ਵੱਡੇ ਹਮਲੇ ਬੋਲੇ। ਉਨ੍ਹਾਂ ਕਿਹਾ ਕਿ ਪੰਜਾਬ ਆਪਣਾ ਹੱਕ ਮੰਗ ਰਿਹਾ ਹੈ, ਆਪਣਾ ਐਮਐਸਪੀ ਮੰਗ ਰਿਹਾ ਹੈ। ਪੰਜਾਬ ਦੇ ਬਹੁਤੇ ਲੋਕ ਫੌਜ ਵਿੱਚ ਭਰਤੀ ਹੁੰਦੇ ਹਨ। ਉਨ੍ਹਾਂ ਪੰਜਾਬ ਦੀਆਂ ਕੁਰਬਾਨੀਆਂ ਅਤੇ ਸੱਭਿਆਚਾਰ ਨੂੰ ਦਰਸਾਉਂਦੀਆਂ ਤਿੰਨ ਸ਼ਾਨਦਾਰ ਝਾਕੀਆਂ ਨੂੰ ਗਣਤੰਤਰ ਦਿਵਸ ਦੀ ਪਰੇਡ ਵਿੱਚ ਸ਼ਾਮਲ ਨਹੀਂ ਹੋਣ ਦਿੱਤਾ। ਦੁਨੀਆਂ ਭਰ ਵਿੱਚ ਪੰਜਾਬੀ ਵਸਦੇ ਹਨ, ਪਰ ਉਹ ਮੁਹਾਲੀ ਅਤੇ ਅੰਮ੍ਰਿਤਸਰ ਦੇ ਹਵਾਈ ਅੱਡਿਆਂ ਨੂੰ ਅੰਤਰਰਾਸ਼ਟਰੀ ਨਹੀਂ ਬਣਨ ਦੇ ਰਹੇ। ਅਸੀਂ ਇੱਥੇ ਭੀਖ ਮੰਗਣ ਨਹੀਂ ਆਏ, ਅਸੀਂ ਆਪਣਾ ਹੱਕ ਮੰਗਣ ਆਏ ਹਾਂ। ਇਨ੍ਹਾਂ ਲੋਕਾਂ ਨੇ ਸਾਡੀਆਂ ਜੀਐਸਟੀ, ਐਨਐਚਐਮ, ਆਰਡੀਐਫ ਅਤੇ ਹੋਰ ਸਕੀਮਾਂ ਦੇ ਪੈਸੇ ਰੋਕ ਲਏ ਹਨ। ਅਸੀਂ ਵਿਕਾਸ ਦੀ ਰਾਜਨੀਤੀ ਕਰਦੇ ਹਾਂ। ਅਸੀਂ ਸਕੂਲਾਂ, ਹਸਪਤਾਲਾਂ, ਕਲੀਨਿਕਾਂ ਅਤੇ ਬੁਨਿਆਦੀ ਢਾਂਚੇ ਬਾਰੇ ਗੱਲ ਕਰਦੇ ਹਾਂ।
Published on: Feb 08, 2024 07:14 PM
Latest Videos
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ