CM Bhagwant Maan ਨੇ ਸੂਬੇ ਦੇ ਵਿੱਤੀ ਹਾਲਾਤ ਬਾਰੇ ਦਿੱਤੀ ਜਾਣਕਾਰੀ …ਜਾਣੋ ਕੀ ਰਿਹਾ ਖਾਸ?
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ(Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਪੰਜਾਬ ਦੀ ਵਿੱਤੀ ਸਥਿਤੀ ਬਾਰੇ ਮੀਡੀਆ ਨੂੰ ਸੰਬੋਧਨ ਕੀਤਾ।ਇਸ ਮੌਕੇ ਪੀਐਸਪੀਸੀਐਲ(PSPCL) ਦੇ ਸੀਐਮਡੀ ਬਲਦੇਵ ਸਿੰਘ ਸਰਾਂ ਵੀ ਮੌਜੂਦ ਸਨ।ਮੀਡੀਆ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੇ ਵਿੱਤੀ ਸਾਲ 2021-22 ਦੇ ਮੁਕਾਬਲੇ ਵਿੱਤੀ ਸਾਲ 2022-23 ਦੌਰਾਨ ਮਾਲੀਏ ਵਿੱਚ ਇਤਿਹਾਸਕ 2,587 ਕਰੋੜ ਰੁਪਏ ਦਾ ਵਾਧਾ ਹਾਸਲ ਕੀਤਾ।
ਚੰਡੀਗੜ੍ਹ ਨਿਊਜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਪੰਜਾਬ ਦੇ ਵਿੱਤੀ ਹਾਲਾਤਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪੀਐਸਪੀਸੀਐਲ (PSPCL) ਦੇ ਸੀਐਮਡੀ ਬਲਦੇਵ ਸਿੰਘ ਸਰਾਂ ਵੀ ਮੌਜੂਦ ਸਨ। ਆਪਣੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਨੇ ਵਿੱਤੀ ਸਾਲ 2021-22 ਦੇ ਮੁਕਾਬਲੇ ਵਿੱਤੀ ਸਾਲ 2022-23 ਦੌਰਾਨ ਮਾਲੀਏ ਵਿੱਚ ਇਤਿਹਾਸਕ 2,587 ਕਰੋੜ ਰੁਪਏ ਦਾ ਵਾਧਾ ਹਾਸਲ ਕੀਤਾ ਹੈ।
ਮਾਨ ਨੇ ਦੱਸਿਆ ਕਿ ਪੰਜਾਬ ਨੇ 2022-2023 ਦੌਰਾਨ ਸ਼ਰਾਬ ਦੀ ਵਿਕਰੀ ਤੋਂ 8,841.4 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ,ਜਦੋਂ ਕਿ 2021-22 ਵਿੱਤੀ ਸਾਲ ਦੌਰਾਨ 6,254.74 ਕਰੋੜ ਰੁਪਏ ਦੇ ਮਾਲੀਏ ਵਿੱਚ 41.41% ਦਾ ਵਾਧੇ ਦੀ ਗੱਲ੍ਹ ਕਹੀ। ਮਾਨ ਨੇ ਕਿਹਾ 2022-23 ਵਿੱਚ ਸਰਕਾਰ ਦਾ ਜੀਐਸਟੀ ਕਲੈਕਸ਼ਨ 18,126 ਕਰੋੜ ਰੁਪਏ ਰਿਹਾ, ਜੋ ਪਿਛਲੇ ਸਾਲ ਨਾਲੋਂ 16.6% ਵੱਧ ਹੈ। ਇਸ ਦੇ ਨਾਲ-ਨਾਲ ਸੀਐੱਮ ਨੇ ਕਿਹਾ ਕਿ 31 ਮਾਰਚ ਤੱਕ ਜਾਇਦਾਦ ਦੇ ਰਜਿਸਟ੍ਰੇਸ਼ਨ ‘ਤੇ ਸਟੈਂਪ ਡਿਊਟੀ ‘ਚ 2.25 ਫੀਸਦੀ ਛੋਟ ਦੇਣ ਨਾਲ ਪੰਜਾਬ ਦਾ ਮਾਲੀਆ ਮਾਰਚ ਮਹੀਨੇ ‘ਚ ਹੀ ਵਧ ਕੇ 78 ਫੀਸਦੀ ਹੋ ਗਿਆ।
ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੇ ਬਾਵਜੂਦ PSPCL ਦੇ 20 ਹਜ਼ਾਰ ਕਰੋੜ ਦੀ ਸਬਸਿਡੀ ਬਿੱਲ ਨੂੰ ਵੀ ਕਲੀਅਰ ਕੀਤਾ। ਨੌਜਵਾਨਾਂ ਨੂੰ ਰੁਜਗਾਰ ਦੇਣ ਦੇ ਮੁੱਦੇ ਤੇ ਭਗਵੰਤ ਮਾਨ ਨੇ PSPCL ਵਿੱਚ 3,538 ਨਵੀਆਂ ਨੌਕਰੀਆਂ ਦਾ ਐਲਾਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਖੇਤਰ ‘ਚ ਸਰਕਾਰ ਨੇ ਨੌਜਵਾਨਾਂ ਲਈ 8 ਤੋਂ 10 ਮੁਫ਼ਤ UPSC ਕੋਚਿੰਗ ਸੈਂਟਰ ਖੋਲ੍ਹਣ ਦਾ ਐਲਾਨ ਕੀਤਾ ਹੈ।