CM Bhagwant Mann ਦਾ ਵੱਡਾ ਐਲਾਨ, ਖਿਡਾਰੀਆਂ ਨੂੰ ਮਿਲੇਗੀ ₹16000 ਦੀ ਵਜੀਫਾ ਰਾਸ਼ੀ
ਸੀਐੱਮ ਮਾਨ ਨੇ ਕਿਹਾ ਕਿ ਪੰਜਾਬ 'ਚ ਖੇਡਾਂ ਦੇ ਪੱਧਰ ਨੂੰ ਅਸੀਂ ਬਹੁਤ ਉੱਪਰ ਲੈ ਕੇ ਜਾਵਾਂਗੇ ਤੇ ਸੀਨੀਅਰ ਬਲਬੀਰ ਸਿੰਘ ਯੋਜਨਾ ਤਹਿਤ ਰਾਸ਼ਟਰੀ ਵਿਜੇਤਾਵਾਂ ਨੂੰ ਅੱਗੇ ਤਿਆਰੀ ਲਈ ₹16,000 ਪ੍ਰਤੀ ਮਹੀਨਾ ਵਜ਼ੀਫਾ ਦੇਵਾਂਗੇ। ਸਨਮਾਨ ਸਮਾਰੋਹ ਦੌਰਾਨ ਨੈਸ਼ਨਲ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਖਿਡਾਰੀ ਨੂੰ 5 ਲੱਖ ਰੁਪਏ ਅਤੇ ਚਾਂਦੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 3 ਲੱਖ ਰੁਪਏ ਅਤੇ ਹੋਰਾਂ ਨੂੰ ਵੀ ਇਨਾਮੀ ਰਾਸ਼ੀ ਦਿੱਤੀ ਗਈ।
Chandigarh: ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਅੱਜ ਚੰਡੀਗੜ੍ਹ ਵਿਖੇ ਸਮਾਗਮ ਕਰਵਾਇਆ ਗਿਆ। ਇਹ ਪ੍ਰੋਗਰਾਮ ਨਗਰ ਨਿਗਮ ਦਫ਼ਤਰ ਵਿਖੇ ਕਰਵਾਇਆ ਗਿਆ, ਜਿੱਥੇ ਸੀ.ਐਮ. ਭਗਵੰਤ ਮਾਨ(CM Bhagwant Mann) ਖਿਡਾਰੀਆਂ ਦਾ ਸਨਮਾਨ ਕਰਨ ਪਹੁੰਚੇ। ਸੀਐਮ ਮਾਨ ਨੇ ਇਸ ਦੌਰਾਨ ਰਾਸ਼ਟਰੀ ਪੱਧਰ ਦੇ ਖਿਡਾਰੀਆਂ ਲਈ ਵੱਡਾ ਐਲਾਨ ਕੀਤਾ । ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਮਿਲਣ ਵਾਲਾ ਵਜ਼ੀਫ਼ਾ ਦੁੱਗਣਾ ਕਰ ਦਿੱਤਾ ਗਿਆ ਹੈ।ਆਪਣੇ ਭਾਸ਼ਨ ਦੌਰਾਨ ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ‘ਚ ਖੇਡਾਂ ਦੇ ਪੱਧਰ ਨੂੰ ਅਸੀਂ ਬਹੁਤ ਉੱਪਰ ਲੈ ਕੇ ਜਾਵਾਂਗੇ ਤੇ ਸੀਨੀਅਰ ਬਲਬੀਰ ਸਿੰਘ ਯੋਜਨਾ ਤਹਿਤ ਰਾਸ਼ਟਰੀ ਵਿਜੇਤਾਵਾਂ ਨੂੰ ਅੱਗੇ ਤਿਆਰੀ ਲਈ ₹16,000 ਪ੍ਰਤੀ ਮਹੀਨਾ ਵਜ਼ੀਫਾ ਦੇਵਾਂਗੇ। ਸਨਮਾਨ ਸਮਾਰੋਹ ਦੌਰਾਨ ਨੈਸ਼ਨਲ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਖਿਡਾਰੀ ਨੂੰ 5 ਲੱਖ ਰੁਪਏ ਅਤੇ ਚਾਂਦੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 3 ਲੱਖ ਰੁਪਏ ਅਤੇ ਹੋਰਾਂ ਨੂੰ ਵੀ ਇਨਾਮੀ ਰਾਸ਼ੀ ਦਿੱਤੀ ਗਈ।
ਇਸ ਦੌਰਾਨ ਸੀ.ਐਮ ਮਾਨ ਨੇ ਨੈਸ਼ਨਲ ਖੇਡਾਂ ਵਿੱਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸਨਮਾਨ ਸਮਾਰੋਹ ਦੌਰਾਨ ਨੈਸ਼ਨਲ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਖਿਡਾਰੀ ਨੂੰ 5 ਲੱਖ ਰੁਪਏ ਅਤੇ ਚਾਂਦੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 3 ਲੱਖ ਰੁਪਏ ਅਤੇ ਹੋਰਾਂ ਨੂੰ ਵੀ ਇਨਾਮੀ ਰਾਸ਼ੀ ਦਿੱਤੀ ਗਈ।ਉਨ੍ਹਾਂ ਕਿਹਾ ਕਿ ਖੇਡਾਂ ਲਈ ਮਾਹੌਲ ਸਿਰਜਣਾ ਪਵੇਗਾ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਖਿਡਾਰੀਆਂ ਨੂੰ ਆਪਣੇ ਲਗਨ ਨਾਲ ਖੇਡਣਾ ਚਾਹੀਦਾ ਹੈ ਨਾ ਕਿ ਨੌਕਰੀ ਲਈ। ਖਿਡਾਰੀਆਂ ਨੂੰ ਦੇਸ਼ ਲਈ ਖੇਡਣਾ ਚਾਹੀਦਾ ਹੈ। ਬੱਚਿਆਂ ਨੂੰ ਆਪਣਾ ਰੋਲ ਮਾਡਲ ਬਣਨ ਦਿਓ। ਮਾਨ ਨੇ ਕਿਹਾ ਕਿ ਅੱਜਕਲ ਮਾਪੇ ਖੁਦ ਆਪਣੇ ਬੱਚਿਆਂ ਨੂੰ ਖਿਡਾਰੀ ਬਣਾਉਣਾ ਨਹੀਂ ਚਾਹੁੰਦੇ। ਰਾਜਾਂ ਵਿੱਚ ਖੇਡਾਂ ਦਾ ਸੱਭਿਆਚਾਰ ਖ਼ਤਮ ਹੋ ਗਿਆ ਹੈ। ਪਿਛਲੀਆਂ ਸਰਕਾਰਾਂ ਵੱਲੋਂ ਖਿਡਾਰੀਆਂ ਨੂੰ ਅਣਗੌਲਿਆ ਕੀਤਾ ਗਿਆ ਹੈ।