ਹੋਮ ਗਾਰਡ ਜਵਾਨ ਦੀ ਮੌਤ ‘ਤੇ ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ, ਬਹਾਦਰੀ ਨੂੰ ਕੀਤਾ ਸਲਾਮ, ਪਰਿਵਾਰ ਨੂੰ 1 ਕਰੋੜ ਰੁਪਏ ਦੇਣ ਦਾ ਐਲਾਨ
ਵੀਰਵਾਰ ਸਵੇਰੇ 5 ਵਜੇ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ ਵਿਖੇ ਨਿਹੰਗਾਂ ਨੇ ਪੁਲਿਸ 'ਤੇ ਗੋਲੀਬਾਰੀ ਕੀਤੀ। ਇੰਨਾ ਹੀ ਨਹੀਂ ਉਨ੍ਹਾਂ ਨੇ ਪੁਲਿਸ 'ਤੇ ਪਥਰਾਅ ਕੀਤਾ ਅਤੇ ਕਿਰਪਾਨਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਵੀ ਹਮਲਾ ਕੀਤਾ। ਇਸ ਦੌਰਾਨ ਇਕ ਹੋਮਗਾਰਡ ਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਡੀਐਸਪੀ ਸਮੇਤ 10 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ।
ਵੀਰਵਾਰ ਸਵੇਰੇ 5 ਵਜੇ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ ਵਿਖੇ ਨਿਹੰਗਾਂ ਨੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ। ਇੰਨਾ ਹੀ ਨਹੀਂ ਉਨ੍ਹਾਂ ਨੇ ਪੁਲਿਸ ‘ਤੇ ਪਥਰਾਅ ਕੀਤਾ ਅਤੇ ਕਿਰਪਾਨਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਵੀ ਹਮਲਾ ਕੀਤਾ। ਇਸ ਦੌਰਾਨ ਇਕ ਹੋਮਗਾਰਡ ਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਸੁਲਤਾਨਪੁਰ ਲੋਧੀ ਕਾਂਡ ਦੌਰਾਨ ਜਾਨ ਗਵਾਉਣ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੀ ਮੌਤ ‘ਤੇ ਪਰਿਵਾਰ ਨਾਲ ਡੂੰਘੇ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਸੀਐਮ ਨੇ ਕਿਹਾ ਕਿ ਸਿਪਾਹੀ ਨੇ ਆਪਣੀ ਡਿਊਟੀ ਨਿਭਾਈ ਹੈ। ਸਰਕਾਰ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇਵੇਗੀ। ਬਾਕੀ 1 ਕਰੋੜ ਰੁਪਏ ਐਚਡੀਐਫਸੀ ਬੈਂਕ ਵੱਲੋਂ ਬੀਮੇ ਤਹਿਤ ਦਿੱਤੇ ਜਾਣਗੇ। ਸਰਕਾਰ ਭਵਿੱਖ ਵਿੱਚ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ। ਜਸਪਾਲ ਸਿੰਘ ਦੀ ਬਹਾਦਰੀ ਨੂੰ ਦਿਲੋਂ ਸਲਾਮ।
Published on: Nov 23, 2023 06:08 PM