ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮਾਨ ਨੇ ਕਿਹਾ ਕਿ ਜੇਕਰ ਕਾਂਗਰਸ, ਭਾਜਪਾ ਜਾਂ ਅਕਾਲੀ ਦਲ ਸੱਤਾ ਵਿੱਚ ਆਉਂਦੇ ਹਨ, ਤਾਂ ਉਹ ਪਹਿਲਾਂ ਪੰਜਾਬ ਦੇ ਵਸਨੀਕਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਬੰਦ ਕਰ ਦੇਣਗੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਮੁੱਖ ਮੰਤਰੀ ਬਣਨ ਦੇ ਦਾਅਵੇ ਕਰ ਰਹੀ ਹੈ, ਪਰ ਪਹਿਲਾਂ ਉਨ੍ਹਾਂ ਨੂੰ ਉਹ 60 ਸੀਟਾਂ ਤਾਂ ਜਿੱਤ ਕੇ ਵਿਖਾਉਣ। ਉਨ੍ਹਾਂ ਨੂੰ ਇੰਨੀਆਂ ਸੀਟਾਂ ਕਿੱਥੋਂ ਮਿਲਣਗੀਆਂ?
ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਮੁਕੇਰੀਆਂ ਪਹੁੰਚੇ। ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਅਕਾਲੀ ਦਲ ਅੱਜ ਬੇਅਦਬੀ ਕਾਨੂੰਨ ਦਾ ਵਿਰੋਧ ਕਰ ਰਿਹਾ ਹੈ, ਪਰ ਉਨ੍ਹਾਂ ਨੂੰ ਪਹਿਲਾਂ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਪੰਜ ਵਾਰ ਮੁੱਖ ਮੰਤਰੀ ਰਹਿੰਦਿਆਂ ਅਜਿਹਾ ਕਾਨੂੰਨ ਕਿਉਂ ਨਹੀਂ ਬਣਾਇਆ। ਉਨ੍ਹਾਂ ਕਿਹਾ ਕਿ 5 ਵਾਰ ਬਾਦਲ ਸਾਹਿਬ ਮੁੱਖ ਮੰਤਰੀ ਰਹੇ, 25 ਸਾਲ ਕਾਂਗਰਸ ਨੇ ਰਾਜ ਕੀਤਾ, ਪਰ ਕਿਸੇ ਨੇ ਵੀ ਅਜਿਹਾ ਕਾਨੂੰਨ ਨਹੀਂ ਬਣਾਇਆ। ਉਨ੍ਹਾਂ ਕਿਹਾ ਕਿ ਹੁਣ ਇਹ ਸਾਡੇ ਬਣਾਏ ਕਾਨੂੰਨ ਤੇ ਉਂਗਲਾਂ ਚੁੱਕਦੇ ਹਨ। ਪਹਿਲਾਂ ਕਾਨੂੰਨ ਨਾ ਹੋਣ ਕਰਕੇ ਆਰੋਪੀ ਆਸਾਨੀ ਨਾਲ ਬੱਚ ਜਾਂਦਾ ਸੀ, ਪਰ ਹੁਣ ਜਿਨ੍ਹੇਂ ਵੀ ਅਜਿਹਾ ਕੀਤਾ, ਉਸਨੂੰ ਸਿੱਧਾ ਉਮਰ ਕੈਦ ਹੋਵੇਗੀ।
Follow Us
Latest Videos
60 ਘੰਟੇ ਭਾਰਤ 'ਚ ਰਹੇ ਪੁਤਿਨ, ਬ੍ਰਿਕਸ ਸੰਮੇਲਨ ਤੋਂ ਬਾਅਦ ਰੂਸ ਰਵਾਨਾ
BRICS Summit 2026: ਦਿੱਲੀ 'ਚ ਸਫਲ ਸੰਮੇਲਨ, ਦੁਨੀਆ ਨੇ ਦੇਖੀ ਭਾਰਤ ਦੀ ਤਾਕਤ
BRICS Summit : ਬ੍ਰਿਕਸ ਸਮਿਟ 'ਚ ਮੋਦੀ-ਪੁਤਿਨ ਦੀ ਗਰਮਜੋਸ਼ੀ ਭਰੀ ਮੁਲਾਕਾਤ, ਇੱਕ ਇਤਿਹਾਸਕ ਪਲ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ