WITT: ਕਿਸਾਨ ਅੰਦੋਲਨ ਨੂੰ ਲੈ ਕੇ ਕੀ ਬੋਲੇ ਸੀਐੱਮ ਮਾਨ?
ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛਿਆ ਗਿਆ ਕਿ ਉਹ ਰਾਹੁਲ ਗਾਂਧੀ ਨੂੰ ਕਿਵੇਂ ਪਸੰਦ ਕਰਦੇ ਹਨ। ਇਸ 'ਤੇ ਉਨ੍ਹਾਂ ਸਵਾਲ ਟਾਲਦਿਆਂ ਕਿਹਾ ਕਿ ਰਾਹੁਲ ਗਾਂਧੀ ਉਨ੍ਹਾਂ ਦੀ ਪਾਰਟੀ ਦੇ ਨੇਤਾ ਹਨ, ਕਿਸੇ ਵੀ ਕਾਂਗਰਸੀ ਤੋਂ ਪੁੱਛਿਆ ਜਾਵੇ ਕਿ ਉਹ ਰਾਹੁਲ ਗਾਂਧੀ ਨੂੰ ਕਿਵੇਂ ਪਸੰਦ ਕਰਦੇ ਹਨ। ਭਗਵੰਤ ਮਾਨ ਨੇ ਚੰਡੀਗੜ੍ਹ ਮੇਅਰ ਚੋਣਾਂ 'ਚ ਵੋਟਾਂ ਦੀ ਗਿਣਤੀ 'ਤੇ ਸਵਾਲ ਖੜ੍ਹੇ ਕੀਤੇ ਹਨ।
TV9 Network ਦੇ Global Summit What India Thinks Today Conclave ਦੇ ਸੱਤਾ ਸੰਮੇਲਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਪੰਜਾਬ ਦਾ ਕਿਸਾਨ ਦਿੱਲੀ ਨਹੀਂ ਆਉਂਦਾ ਤਾਂ ਕੀ ਉਹ ਲਾਹੌਰ ਜਾਵੇਗਾ? ਉਨ੍ਹਾਂ ਕਿਹਾ ਕਿ ਜਦੋਂ ਦਿੱਲੀ ਤੋਂ ਸਾਡੀ ਸਰਕਾਰ ਚੱਲੇਗੀ ਤਾਂ ਕਿਸਾਨ ਕਿੱਥੇ ਜਾਣਗੇ? ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਆਪਣੇ ਹੱਕ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਦਾ ਅਧਿਕਾਰ ਸਰਕਾਰ ਕੋਲ ਹੈ।
Latest Videos