ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਸੁਖਬੀਰ ਬਾਦਲ ਤੇ ਹਮਲੇ ਦੀ ਸੀਐਮ ਮਾਨ ਨੇ ਕੀਤੀ ਨਿੰਦਾ,ਕਿਹਾ- ਪੰਜਾਬ ਪੁਲਿਸ ਦੀ ਮੁਸਤੈਦੀ ਨਾਲ ਟਲਿਆ ਹਮਲਾ

ਸੁਖਬੀਰ ਬਾਦਲ ਤੇ ਹਮਲੇ ਦੀ ਸੀਐਮ ਮਾਨ ਨੇ ਕੀਤੀ ਨਿੰਦਾ,ਕਿਹਾ- ਪੰਜਾਬ ਪੁਲਿਸ ਦੀ ਮੁਸਤੈਦੀ ਨਾਲ ਟਲਿਆ ਹਮਲਾ

tv9-punjabi
TV9 Punjabi | Published: 04 Dec 2024 18:07 PM

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਹਮਲੇ ਦੀ ਨਿਖੇਦੀ ਕੀਤੀ ਹੈ ਤਾਂ ਨਾਲ ਹੀ ਸਰਕਾਰ ਦੀ ਪੁਲਿਸ ਅਤੇ ਪ੍ਰਸ਼ਾਸਨ ਦੀ ਤਾਰੀਫ਼ ਕੀਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅੱਜ ਕੋਈ ਵੱਡੀ ਘਟਨਾ ਵਾਪਰਨ ਤੋਂ ਰੋਕ ਦਿੱਤੀ ਹੈ। ਪੰਜਾਬ ਪੁਲਿਸ ਮੌਕੇ ਤੇ ਅਲਰਟ ਮੋਡ ਚ ਸੀ। ਇਹ ਪੁਲਿਸ ਦੀ ਮੁਸਤੈਦੀ ਦਾ ਹੀ ਨਤੀਜਾ ਹੈ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਤੇ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਿਰ ਸਾਹਿਬ ਦੇ ਬਾਹਰ ਜਾਨਲੇਵਾ ਹਮਲਾ ਕੀਤਾ ਗਿਆ। ਹਾਲਾਂਕਿ ਚੰਗੀ ਗੱਲ ਇਹ ਰਹੀ ਕਿ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਸਮਾਂ ਰਹਿੰਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ। ਇਸ ਹਮਲੇ ਨੂੰ ਲੈ ਕੇ ਜਿੱਥੇ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ ਤਾਂ ਉੱਥੇ ਹੀ ਇਸ ਹਮਲੇ ਨੂੰ ਜਾਨਲੇਵਾ ਹਮਲੇ ਨੂੰ ਨਕਾਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਏਐਸਆਈ ਜਸਵੀਰ ਸਿੰਘ ਅਤੇ ਪਰਮਿੰਦਰ ਸਿੰਘ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ।