CM ਭਗਵੰਤ ਮਾਨ ਨੇ ਪਤਨੀ ਗੁਰਪ੍ਰੀਤ ਕੌਰ ਨਾਲ ਭੁਗਤਾਈ ਵੋਟ, ਲੋਕਾਂ ਨੂੰ ਹੱਕ ਦਾ ਇਸਤੇਮਾਲ ਕਰਨ ਦੀ ਕੀਤੀ ਅਪੀਲ

| Edited By: Isha Sharma

Jun 01, 2024 | 12:52 PM

ਵੋਟ ਪਾਉਣ ਮਗਰੋਂ ਸੀਐੱਮ ਮਾਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ ਤੇ ਫੋਟੋ ਪਾ ਕੇ ਲਿਖਿਆ- ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਆਪਣੇ ਪਰਿਵਾਰ ਨਾਲ ਵੋਟ ਪਾਓ... ਦੇਸ਼ ਅਤੇ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਤੁਸੀਂ ਵੀ ਆਪਣਾ ਫ਼ਰਜ਼ ਨਿਭਾਓ... ਵੋਟ ਪਾਉਣ ਜ਼ਰੂਰ ਜਾਓ..।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਸੰਗਰੂਰ ਹਲਕੇ ਦੇ ਇੱਕ ਪੋਲਿੰਗ ਬੂਥ ਤੇ ਆਪਣੀ ਵੋਟ ਪਾਈ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਵੋਟ ਪਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਹੈ ਕਿ ਪੰਜਾਬ ਚ ਵੱਡੀ ਗਿਣਤੀ ਚ ਵੋਟਿੰਗ ਹੋਵੇਗੀ ਅਤੇ ਪੰਜਾਬ ਦੇ ਲੋਕਾਂ ਚ ਬਹੁਤ ਉਤਸ਼ਾਹ ਦਿੱਖ ਰਿਹਾ ਹੈ।