ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼…ਵਿਵਾਦਿਤ Video ‘ਤੇ ਸੀਐਮ ਮਾਨ ਦਾ ਜਵਾਬ
ਉਨ੍ਹਾਂ ਕਿਹਾ ਕਿ ਜਿਹੜਾ ਬੰਦਾ ਉਸ ਵੀਡੀਓ 'ਚ ਹੈ, ਨਾ ਉਸ ਨਾਲ ਮੇਰਾ ਕੱਦ-ਕਾਠ ਮਿਲਦਾ ਹੈ ਤੇ ਸਰੀਰਕ ਬਣਤਰ ਵੀ ਉਸ ਨਾਲ ਨਹੀਂ ਮਿਲਦੀ ਹੈ। ਪਰ, ਮੈਂ ਹੈਰਾਨ ਹਾਂ ਕਿ ਧਰਮ ਦੇ ਇੰਨੇ ਵੱਡੇ ਅਹੁਦਿਆਂ 'ਤੇ ਬੈਠੇ ਲੋਕ ਕਿਵੇਂ ਆਪਣੇ ਸਿਆਸੀ ਆਕਾਵਾਂ ਦੀ ਸ਼ੈਅ 'ਤੇ ਇਸ ਤਰ੍ਹਾਂ ਦਾ ਝੂਠਾ ਪ੍ਰੋਪੇਗੰਡਾ ਕਰ ਰਹੇ ਹਨ।
ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਬੀਤੀ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰੂ ਦੋਖੀ ਤੇ ਪੰਥ ਵਿਰੋਧੀ ਐਲਾਨੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਲੋਕਾਂ ਦੇ ਰੂ-ਬ-ਰੂ ਹੋਏ। ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਇੱਕ ਵੀਡੀਓ ਸਬੰਧੀ ਮੇਰੇ ਪ੍ਰਤੀ ਤਖ਼ਤ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਕੁੱਝ ਹੁਕਮਨਾਮੇ ਜਾਰੀ ਕੀਤੇ ਗਏ। ਹੁਕਮਨਾਮੇ ‘ਚ ਕਿਹਾ ਗਿਆ ਕਿ ਉਹ ਵੀਡੀਓ ਭਗਵੰਤ ਮਾਨ ਦੀ ਹੈ ਤੇ ਉਹ ਵੀਡੀਓ ਏਆਈ ਨਹੀਂ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਮੈਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਬੁਲਾਇਆ ਗਿਆ ਸੀ, ਉਸ ਸਮੇਂ ਵੀ ਮੈਂ ਕਿਹਾ ਸੀ ਇਹ ਮੈਂ ਨਹੀਂ ਹਾਂ। ਉਨ੍ਹਾਂ ਕਿਹਾ ਕਿ ਜਿਹੜਾ ਬੰਦਾ ਉਸ ਵੀਡੀਓ ‘ਚ ਹੈ, ਨਾ ਉਸ ਨਾਲ ਮੇਰਾ ਕੱਦ-ਕਾਠ ਮਿਲਦਾ ਹੈ ਤੇ ਸਰੀਰਕ ਬਣਤਰ ਵੀ ਉਸ ਨਾਲ ਨਹੀਂ ਮਿਲਦੀ ਹੈ। ਪਰ, ਮੈਂ ਹੈਰਾਨ ਹਾਂ ਕਿ ਧਰਮ ਦੇ ਇੰਨੇ ਵੱਡੇ ਅਹੁਦਿਆਂ ‘ਤੇ ਬੈਠੇ ਲੋਕ ਕਿਵੇਂ ਆਪਣੇ ਸਿਆਸੀ ਆਕਾਵਾਂ ਦੀ ਸ਼ੈਅ ‘ਤੇ ਇਸ ਤਰ੍ਹਾਂ ਦਾ ਝੂਠਾ ਪ੍ਰੋਪੇਗੰਡਾ ਕਰ ਰਹੇ ਹਨ।
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!