CM ਮਾਨ ਦੇ ਘਰ ਆਈਆਂ ਖੁਸ਼ੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ
ਸੀਐਮ ਭਗਵੰਤ ਮਾਨ ਨੇ ਖੁਦ ਡਾਕਟਰ ਗੁਰਪ੍ਰੀਤ ਕੌਰ ਦੇ ਗਰਭ ਅਵਸਥਾ ਦੀ ਜਾਣਕਾਰੀ ਆਮ ਲੋਕਾਂ ਨਾਲ ਸਾਂਝੀ ਕੀਤੀ ਸੀ। ਮੁੱਖ ਮੰਤਰੀ 26 ਜਨਵਰੀ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਲਈ ਲੁਧਿਆਣਾ ਗਏ ਸਨ। ਇਸ ਦੌਰਾਨ ਉਹ ਸਟੇਜ ਤੇ ਕਹਿ ਰਹੇ ਸਨ ਕਿ ਧੀਆਂ ਨੂੰ ਕੁੱਖ ਚ ਨਹੀਂ ਮਾਰਨਾ ਚਾਹੀਦਾ। ਅੱਜ ਧੀਆਂ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਖੁਸ਼ੀਆਂ ਆਈਆਂ ਹਨ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਉਂਟ ਤੇ ਦਿੱਤੀ ਹੈ। ਉਨ੍ਹਾਂ ਆਪਣੇ ਅਕਾਉਂਟ ਤੇ ਲਿਖਿਆ ਹੈ ਕਿ ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ ਅਤੇ ਜੱਚਾ-ਬੱਚਾ ਦੋਵੇਂ ਤੰਦਰੁਸਤ ਹਨ।ਸੀਐਮ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ਵਿੱਚ ਮੌਜੂਦ ਹਨ। ਨਾਲ ਹੀ ਡਾਕਟਰਾਂ ਵੱਲੋਂ ਸਾਰੀ ਸਥਿਤੀ ਤੇ ਨਜ਼ਰ ਰੱਖੀ ਜਾ ਰਹੀ ਹੈ।CM ਭਗਵੰਤ ਮਾਨ ਤੀਜੀ ਵਾਰ ਪਿਤਾ ਬਣੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੀ ਪਹਿਲੀ ਪਤਨੀ ਤੋਂ ਦੋ ਬੱਚੇ ਸਨ। ਇਨ੍ਹਾਂ ਚ ਬੇਟਾ ਦਿਲਸ਼ਾਨ ਅਤੇ ਬੇਟੀ ਸੀਰਤ ਸ਼ਾਮਲ ਹਨ। ਜਦੋਂ ਭਗਵੰਤ ਮਾਨ ਸੂਬੇ ਦੇ ਸੀ.ਐਮ. ਬਣੇ ਸਨ ਤਾਂ ਉਸ ਸਮੇਂ ਆਯੋਜਿਤ ਸਮਾਗਮ ਚ ਦੋਵਾਂ ਨੇ ਸ਼ਿਰਕਤ ਕੀਤੀ ਸੀ।