15000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿਸਾਖੀ ਤੋਂ ਪਹਿਲਾਂ ਕਿਸਾਨਾਂ ਤੱਕ ਪਹੁੰਚ ਜਾਵੇਗੀ ਮੁਆਵਜ਼ਾ ਰਾਸ਼ੀ

| Edited By:

Apr 05, 2023 | 6:07 PM

ਵੈਸਾਖੀ ਤੋਂ ਪਹਿਲਾਂ ਪਹਿਲਾਂ ਹੀ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਪਾ ਦਿੱਤੀ ਜਾਵੇਗੀ ਮੁਆਵਜ਼ੇ ਦੀ ਰਾਸ਼ੀ । ਨਾਲ ਹੀ ਮਾਨ ਨੇ ਕਿਹਾ ਕਿ ਸਹਿਕਾਰੀ ਬੈਂਕ ਤੋਂ ਲੋਨ ਲੈਣ ਵਾਲੇ ਕਿਸਾਨਾਂ ਦੇ ਲੋਨ ਦਾ ਇਸ ਛਿਮਾਹੀ ਦਾ ਵਿਆਜ਼ ਵੀ ਮੁਆਫ ਕੀਤਾ ਜਾਵੇਗਾ।

ਪੰਜਾਬ ‘ਚ ਸੀਐਮ ਦੀ ਯੋਗਸ਼ਾਲਾ ਦਾ ਉਦਘਾਟਨ ਕਰਦਿਆਂ ਮੁੱਖਮੰਤਰੀ ਮਾਨ ਨੇ ਕਈ ਐਲਾਨ ਕੀਤੇ ਜਿਨ੍ਹਾਂ ਵਿਚੋਂ ਕਿਸਾਨਾਂ ਨੂੰ ਖ਼ਰਾਬ ਫ਼ਸਲ ਦਾ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ, ਮੁੱਖਮੰਤਰੀ ਮਾਨ ਨੇ ਕਿਹਾ ਕਿ ਮੀਂਹ ਕਾਰਨ ਖਰਾਬ ਹੋਈ ਫ਼ਸਲ ਦਾ ਮੁਆਵਜ਼ਾ ਕਿਸਾਨਾਂ ਨੂੰ ਛੇਤੀ ਹੀ ਦੇ ਦਿੱਤਾ ਜਾਵੇਗਾ, 15,000 ਪ੍ਰਤੀ ਏਕੜ ਦੇ ਹਿਸਾਬ ਨਾਲ ਕਿਸਾਨਾਂ ਨੂੰ ਖ਼ਰਾਬ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇਗਾ ਜੋ ਕਿ ਵੈਸਾਖੀ ਤੋਂ ਪਹਿਲਾਂ ਪਹਿਲਾਂ ਹੀ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਮੁਆਵਜ਼ੇ ਦੀ ਰਾਸ਼ੀ ਪਾ ਦਿੱਤੀ ਜਾਵੇਗੀ। ਨਾਲ ਹੀ ਮਾਨ ਨੇ ਕਿਹਾ ਕਿ ਸਹਿਕਾਰੀ ਬੈਂਕ ਤੋਂ ਲੋਨ ਲੈਣ ਵਾਲੇ ਕਿਸਾਨਾਂ ਦੇ ਲੋਨ ਦਾ ਇਸ ਛਿਮਾਹੀ ਦਾ ਵਿਆਜ਼ ਵੀ ਮੁਆਫ ਕੀਤਾ ਜਾਵੇਗਾ।