Punjab: ਕੱਚੇ ਤੋਂ ਪੱਕੇ ਹੋਏ ਟੀਚਰਾਂ ਨੂੰ CM ਦਾ ਤੋਹਫ਼ਾ, ਤਨਖਾਹਾਂ ਅਤੇ ਭੱਤਿਆਂ ਵਿੱਚ ਮਿਲੇਗਾ ਤਿੰਨ ਗੁਣਾ ਲਾਭ

| Edited By:

Jun 28, 2023 | 3:13 PM IST

ਮੁਢਲੀਆਂ ਸ਼ਰਤਾਂ ਦੇ ਅਧਾਰ ਤੇ ਇਨ੍ਹਾਂ ਦੀਆਂ ਤਨਖਾਹਾਂ 58 ਸਾਲ ਦੀ ਸੇਵਾ ਪੂਰੇ ਹੋਣ ਤੱਕ ਨਿਰਧਾਰਤ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਅਧਿਆਪਕ ਹਰ ਸਾਲ ਆਪਣੀ ਤਨਖ਼ਾਹ 'ਤੇ 5 ਫੀਸਦੀ ਸਾਲਾਨਾ ਵਾਧੇ ਦੇ ਹੱਕਦਾਰ ਹੋਣਗੇ।

ਪੰਜਾਬ ਸਰਕਾਰ ਨੇ ਫੇਰ ਮੁਲਾਜ਼ਮਾਂ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਹੈ, ਹਾਲ ਹੀ ਵਿੱਚ ਰੈਗੂਲਰ ਹੋਏ 12700 ਠੇਕਾ ਆਧਾਰਤ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਹੋਣ ਤੋਂ ਬਾਅਦ ਤਨਖਾਹ ਵਿੱਚ ਤਿੰਨ ਗੁਣਾ ਵਾਧਾ ਕਰਨ ਅਤੇ ਸਰਕਾਰੀ ਨੌਕਰੀ ਦੇ ਹੋਰ ਸਾਰੇ ਲਾਭ ਦੇਣ ਦਾ ਐਲਾਨ ਕੀਤਾ ਹੈ। ਇਸ ਬਾਰੇ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਐਸੋਸੀਏਟ ਟੀਚਰ, ਸਪੈਸ਼ਲ ਇਨਕਲੂਸਿਵ ਟੀਚਰਸ ਅਤੇ ਹੋਰਾਂ ਵਜੋਂ ਜਾਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਸੇਵਾਵਾਂ ਸਕੂਲ ਸਿੱਖਿਆ ਵਿਭਾਗ ਵਿੱਚ ਐਡਹਾਕ, ਕੰਟਰੈਕਟ, ਆਰਜ਼ੀ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੀ ਭਲਾਈ ਸਬੰਧੀ ਨੀਤੀ ਅਧੀਨ ਹੋਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਵਿਦਿਅਕ ਯੋਗਤਾ ਅਤੇ ਸੇਵਾਵਾਂ ਵਿੱਚ ਦਾਖ਼ਲੇ ਲਈ ਮੁਢਲੀਆਂ ਸ਼ਰਤਾਂ ਦੇ ਅਧਾਰ ਤੇ ਇਨ੍ਹਾਂ ਦੀਆਂ ਤਨਖਾਹਾਂ 58 ਸਾਲ ਦੀ ਸੇਵਾ ਪੂਰੇ ਹੋਣ ਤੱਕ ਨਿਰਧਾਰਤ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਅਧਿਆਪਕ ਹਰ ਸਾਲ ਆਪਣੀ ਤਨਖ਼ਾਹ ‘ਤੇ 5 ਫੀਸਦੀ ਸਾਲਾਨਾ ਵਾਧੇ ਦੇ ਹੱਕਦਾਰ ਹੋਣਗੇ।