ਬਠਿੰਡਾ ਵਿੱਚ ਸੀਐਮ ਮਾਨ ਨੇ ਲਹਿਰਾਇਆ ਤਿਰੰਗਾ
ਪੰਜਾਬ ਦੇ ਬਠਿੰਡਾ ਵਿੱਚ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਮੇ ਤਿਰੰਗਾ ਝੰਡਾ ਲਹਿਰਾਇਆ। ਪਰੇਡ ਦਾ ਨਿਰੀਖਣ ਕਰਨ ਉਪਰੰਤ ਸਲਾਮੀ ਲਈ। ਉਨ੍ਹਾਂ ਸਟੇਜ ਤੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਦਿੱਲੀ ਵਿੱਚ ਪੰਜਾਬੀ ਦੀ ਝਾਂਕੀ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ। ਇਹ ਵੀ ਕਿਹਾ ਕਿ ਜੇਕਰ ਮੈਂ ਆਪਣੇ ਕਿਸੇ ਰਿਸ਼ਤੇਦਾਰ ਨੂੰ ਰੇਤ ਦੀ ਖਾਨ ਦਿੱਤੀ ਤਾਂ ਇਹ ਮੰਨਿਆ ਜਾਵੇਗਾ ਕਿ ਮੈਂ ਆਪਣੇ ਮੌਤ ਦੇ ਵਾਰੰਟ ਤੇ ਦਸਤਖ਼ਤ ਕੀਤੇ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨ ਸਾਰਿਆਂ ਨੂੰ ਬਰਾਬਰਤਾ ਦਾ ਸੰਦੇਸ਼ ਦਿੰਦਾ ਹੈ। ਜੇਕਰ ਅੱਜ ਸੂਬੇ ਦੇ ਅਧਿਕਾਰੀ ਜਾਂ ਆਗੂ ਹਨ ਤਾਂ ਸ਼ਹੀਦਾਂ ਦੀ ਬਦੌਲਤ ਹੀ ਹੈ। ਮੁੱਖ ਮੰਤਰੀ ਨੇ ਕਿਹਾ ਜੇਕਰ ਸ਼ਹੀਦਾ ਨੇ ਆਜ਼ਾਦੀ ਲਈ ਕੁਰਬਾਨੀਆਂ ਨਹੀਂ ਦਿੱਤੀਆਂ ਹੁੰਦੀਆਂ ਤਾਂ ਅੱਜ ਦੇਸ਼ ਗੁਲਾਮ ਹੁੰਦਾ। ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਨੇ 90 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ। ਅੱਜ ਵੀ ਦੇਸ਼ ਦੀ ਸਰਹੱਦ ‘ਤੇ ਪੰਜਾਬੀ ਪਹਿਲੇ ਮੋਰਚੇ ਤੇ ਖੜ੍ਹੇ ਹਨ।