ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਨ ਮੌਕੇ ਤੇ ਸੀਐੱਮ ਮਾਨ ਨੇ ਕੀਤਾ ਵੱਡਾ ਐਲਾਨ

May 06, 2023 | 11:20 AM

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅੱਜ ਦਸੂਹਾ ਵਿਖੇ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਨ ਮੌਕੇ ਕਰਵਾਏ ਰਾਜ ਪੱਧਰੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।ਇਸ ਦੌਰਾਨ ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਆਫ ਇੰਡੀਆ ਨੇ CM ਭਗਵੰਤ ਮਾਨ ਅੱਗੇ 4 ਮੰਗਾਂ ਰੱਖੀਆਂ। ਉਨ੍ਹਾਂ ਸ਼੍ਰੋਮਣੀ ਕਮੇਟੀ ਤੋਂ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿੱਚ ਜੱਸਾ ਸਿੰਘ ਦੀ ਯਾਦਗਾਰ ਸਥਲ ਬਣਾਉਣ ਲਈ ਸੀਐੱਮ ਤੋਂ ਰਾਸਤਾ ਦਿਲਵਾਉਣ ਦੀ ਮੰਗ ਕੀਤੀ।

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅੱਜ ਦਸੂਹਾ ਵਿਖੇ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਨ ਮੌਕੇ ਕਰਵਾਏ ਰਾਜ ਪੱਧਰੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਮਾਨ ਦੇ ਨਾਲ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ, ਸਥਾਨਕ ਵਿਧਾਇਕ ਅਤੇ ਆਗੂ, ਡੀਸੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।ਇਸ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਮੈਂ ਕਲਾਕਾਰ ਸੀ ਤਾਂ 9 ਘੰਟੇ ਕੰਮ ਕਰਦਾ ਸੀ। ਪਰ ਪੰਜਾਬ ਨੇ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਸੌਂਪੀ, ਇਸ ਲਈ ਹੁਣ ਮੈਂ 12 ਘੰਟੇ ਕੰਮ ਕਰਦਾ ਹਾਂ।
ਸੀਐਮ ਮਾਨ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਆਪਣੇ ਕੰਮ ਲਈ ਇੰਤਜ਼ਾਰ ਕਰਨਾ ਪੈਂਦਾ ਸੀ ਪਰ ਹੁਣ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਿਨਾਂ ਸਿਫਾਰਿਸ਼ ਅਤੇ ਪੈਸੇ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।

ਇਸ ਦੇ ਨਾਲ-ਨਾਲ ਸੀਐੱਮ ਮਾਨ ਨੇ ਕਿਹਾ ਕਿ ਮੈਂ ਜਲੰਧਰ ਜ਼ਿਮਨੀ ਚੋਣ ਦੇ ਪ੍ਰਚਾਰ ਚੋਂ ਸਮਾਂ ਕੱਢ ਕੇ ਖ਼ਾਸ ਤੌਰ ਤੇ ਕੌਮ ਦੇ ਜ਼ਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੂੰ ਸ਼ਰਧਾਂਜਲੀ ਭੇਂਟ ਕਰਨ ਆਇਆ ਹਾਂ,ਅੱਜ ਪੂਰੀ ਦੁਨੀਆ ਚ ਰਾਮਗੜ੍ਹੀਆ ਭਾਈਚਾਰੇ ਦੀਆਂ ਫ਼ੈਕਟਰੀਆਂ ਲੱਗੀਆਂ ਹੋਈਆਂ ਨੇ

ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਆਫ ਇੰਡੀਆ ਨੇ CM ਭਗਵੰਤ ਮਾਨ ਅੱਗੇ 4 ਮੰਗਾਂ ਰੱਖੀਆਂ। ਉਨ੍ਹਾਂ ਸ਼੍ਰੋਮਣੀ ਕਮੇਟੀ ਤੋਂ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿੱਚ ਜੱਸਾ ਸਿੰਘ ਦੀ ਯਾਦਗਾਰ ਸਥਲ ਬਣਾਉਣ ਲਈ ਸੀਐੱਮ ਤੋਂ ਰਾਸਤਾ ਦਿਲਵਾਉਣ ਦੀ ਮੰਗ ਕੀਤੀ।