ਕਦੋਂ ਹੋਵੇਗੀ CM ਮਾਨ ਦੀ ਕੇਜਰੀਵਾਲ ਨਾਲ ਮੁਲਾਕਾਤ? ਤਿਹਾੜ ਪ੍ਰਸ਼ਾਸਨ, ਦਿੱਲੀ ਤੇ ਪੰਜਾਬ ਪੁਲਿਸ ਕਰਨਗੇ ਸੁਰੱਖਿਆ ਸਮੀਖਿਆ
ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਸੀਐਮ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਮੁਲਾਕਾਤ ਦਾ ਸਮਾਂ ਦਿੱਤਾ ਸੀ। ਪਰ ਆਖਰੀ ਸਮੇਂ 'ਤੇ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਮੁਲਾਕਾਤ ਨੂੰ ਰੱਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਅਜੇ ਮੀਟਿੰਗ ਦਾ ਸਮਾਂ ਤੈਅ ਨਹੀਂ ਹੋਇਆ ਹੈ।
ਸ਼ਰਾਬ ਨੀਤੀ ਦੇ ਮਾਮਲੇ ਚ ਤਿਹਾੜ ਜੇਲ੍ਹ ਚ ਬੰਦ ਆਪ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਦੀ ਮੁਲਾਕਾਤ ਨੂੰ ਲੈ ਕੇ ਅੱਜ ਰਣਨੀਤੀ ਬਣਾਈ ਜਾਵੇਗੀ। ਇਸ ਦੇ ਲਈ ਦਿੱਲੀ ਚ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਪੰਜਾਬ ਪੁਲਿਸ ਦੇ ਏਡੀਜੀਪੀ ਪੱਧਰ ਦੇ ਅਧਿਕਾਰੀ ਅਤੇ ਤਿਹਾੜ ਜੇਲ੍ਹ ਪ੍ਰਬੰਧਨ ਦੇ ਸੀਨੀਅਰ ਅਧਿਕਾਰੀ ਹਾਜ਼ਰ ਹੋਣਗੇ। ਇਹ ਮੀਟਿੰਗ ਤਿਹਾੜ ਜੇਲ੍ਹ ਦੇ ਹੈੱਡ ਕੁਆਰਟਰ ਵਿੱਚ ਹੋਵੇਗੀ।ਇਸ ਦੌਰਾਨ ਵਿੱਚ ਸਾਰੇ ਪ੍ਰਬੰਧਾਂ ਨੂੰ ਲੈ ਕੇ ਰਣਨੀਤੀ ਬਣਾਈ ਜਾਵੇਗੀ। ਇਸ ਤੋਂ ਬਾਅਦ ਮੀਟਿੰਗ ਦਾ ਸਮਾਂ ਤੈਅ ਕੀਤਾ ਜਾਵੇਗਾ। ਹਾਲਾਂਕਿ ਇਸ ਕਾਰਨ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਸੀਐਮ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਮੁਲਾਕਾਤ ਦਾ ਸਮਾਂ ਦਿੱਤਾ ਸੀ। ਪਰ ਆਖਰੀ ਸਮੇਂ ਤੇ ਇਸ ਨੂੰ ਰੱਦ ਕਰ ਦਿੱਤਾ ਗਿਆ। ਸੁਰੱਖਿਆ ਕਾਰਨਾਂ ਦਾ ਵੀ ਹਵਾਲਾ ਦਿੱਤਾ ਗਿਆ। ਇਸ ਤੋਂ ਬਾਅਦ ਅੱਜ ਇਹ ਅਹਿਮ ਮੀਟਿੰਗ ਹੋਣ ਜਾ ਰਹੀ ਹੈ।
Latest Videos
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ