CM Yogi ਨੇ ਭਗਦੜ ਦੀ ਘਟਨਾ ‘ਤੇ ਕੀਤਾ ਦੁੱਖ ਪ੍ਰਗਟ , ਜਾਂਚ ਦੇ ਦਿੱਤੇ ਹੁਕਮ
ਇਸ ਦੌਰਾਨ ਸੀਐਮ ਯੋਗੀ ਵੀ ਭਾਵੁਕ ਹੋ ਗਏ। ਉਨ੍ਹਾਂ ਨੇ ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਪ੍ਰਯਾਗਰਾਜ ਮਹਾਕੁੰਭ ਚ ਹੋਈ ਭਗਦੜ ਬਾਰੇ ਸੀਐਮ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਹੈ ਅਤੇ ਇਹ ਇੱਕ ਸਬਕ ਵੀ ਹੈ। ਇਸ ਦੌਰਾਨ ਸੀਐਮ ਯੋਗੀ ਵੀ ਭਾਵੁਕ ਹੋ ਗਏ। ਉਨ੍ਹਾਂ ਨੇ ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਹਾਦਸੇ ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ, ਸੀਐਮ ਯੋਗੀ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।
