ਕਰਨਲ ਬਾਠ ਦੀ ਪਤਨੀ ਨੇ CM ਮਾਨ ਨਾਲ ਕੀਤੀ ਮੁਲਾਕਾਤ, ਕੀ ਹੋਈ ਚਰਚਾ?

| Edited By: Isha Sharma

Mar 31, 2025 | 5:22 PM

ਪਰਿਵਾਰ ਅਤੇ ਸਾਬਕਾ ਸੈਨਿਕ ਸ਼ਨੀਵਾਰ ਤੋਂ ਪ੍ਰਦਰਸ਼ਨ ਕਰ ਰਹੇ ਸਨ। ਹਾਲਾਂਕਿ, ਸੋਮਵਾਰ ਨੂੰ ਉਨ੍ਹਾਂ ਅਤੇ ਜ਼ਿਲ੍ਹਾ ਅਧਿਕਾਰੀਆਂ ਵਿਚਕਾਰ ਕਈ ਦੌਰ ਦੀਆਂ ਮੀਟਿੰਗਾਂ ਹੋਈਆਂ। ਪਰਿਵਾਰ ਨੇ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਸੌਂਪਿਆ ਅਤੇ ਮੁੱਖ ਮੰਤਰੀ ਮਾਨ ਨੂੰ ਨਿੱਜੀ ਤੌਰ ਤੇ ਮਿਲਣ ਦੀ ਬੇਨਤੀ ਕੀਤੀ।

ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਜਸਵਿੰਦਰ ਕੌਰ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਸੀਐਮ ਮਾਨ ਨਾਲ ਹੋਈ ਮੁਲਾਕਾਤ ਤੋਂ ਬਾਅਦ ਜਸਵਿੰਦਰ ਕੌਰ ਬਾਠ ਸੰਤੁਸ਼ਟ ਨਜ਼ਰ ਆਈ। ਸੀਐਮ ਮਾਨ ਨੇ ਤਾਰੀਫ ਕਰਦੇ ਹੋਇਆ ਕਿਹਾ ਕਿ ਉਨ੍ਹਾਂ ਨੇ ਪੂਰੀ ਗੱਲ੍ਹ ਸੁਣੀ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਸ਼ਾਮ ਨੂੰ ਅਧਿਕਾਰੀਆਂ ਦੇ ਨਾਲ ਬੈਠਕਰ ਕਰ ਉਨ੍ਹਾਂ ਦੀਆਂ ਮੰਗਾਂ ਤੇ ਚਰਚਾ ਕੀਤੀ ਜਾਵੇਗੀ। CM ਮਾਨ ਨੇ ਮੀਟਿੰਗ ਵਿੱਚ ਅਧਿਕਾਰੀਆਂ ਤੋਂ ਕੇਸ ਨਾਲ ਸਬੰਧਤ ਸਾਰੀਆਂ ਰਿਪੋਰਟਾਂ ਮੰਗੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਰੀ ਵਿਧਾਨ ਸਭਾ ਸੈਸ਼ਨ ਵਿੱਚ ਉਨ੍ਹਾਂ ਦੇ ਰੁਝੇਵੇਂ ਕਾਰਨ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਅਜਿਹਾ ਮਾਹੌਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।