ਪੰਜ ਤੱਤਾਂ ਵਿੱਚ ਵਿਲੀਨ ਹੋਏ ਸਾਂਸਦ ਮੈਂਬਰ ਚੌਧਰੀ ਸੰਤੋਖ ਸਿੰਘ
Updated On: 15 Mar 2023 16:33:PM
ਜਲੰਧਰ ਤੋਂ ਸਾਂਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਬੀਤੇ ਦਿਨ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਕੀਤਾ ਗਿਆ। ਚੌਧਰੀ ਦੀ ਅੰਤਿਮ ਯਾਤਰਾ ਦੌਰਾਨ ਰਾਹੁਲ ਗਾਂਧੀ ਸਣੇ ਕਾਂਗਰਸੀ ਲੀਡਰਸ਼ਿਪ ਨੇ ਅੰਤਿਮ ਵਿਦਾਈ ਦਿੱਤੀ। ਭਾਰਤ ਜੋੜੋ ਯਾਤਰਾ ਦੌਰਾਨ ਸ਼ਨੀਵਾਰ ਫਿਲੌਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਹੋ ਗਈ ਸੀ। ਉਹ ਰਾਹੁਲ ਗਾਂਧੀ ਨਾਲ ਯਾਤਰਾ ਵਿਚ ਸ਼ਾਮਲ ਸਨ। ਉਨ੍ਹਾਂ ਦੀ ਅਚਾਨਕ ਸਿਹਤ ਵਿਗੜਨ ਕਰਕੇ ਡਿੱਗ ਗਏ ਸੀ।ਸੰਤੋਖ ਸਿੰਘ ਚੌਧਰੀ ਦਾ ਜਨਮ 18 ਜੂਨ 1946 ਨੂੰ ਨਕੋਦਰ ਵਿਖੇ ਪਿੰਡ ਧਾਲੀਵਾਲ ਵਿੱਚ ਹੋਇਆ ਸੀ।